ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿੱਚ ਗੁਰਮਤਿ ਸਮਾਗਮ ਸਮਾਪਤ
ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 30 ਮਾਰਚ
ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿੱਚ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਐਤਵਾਰ ਨੂੰ ਸਮਾਪਤ ਹੋ ਗਿਆ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਅਖੀਰਲੇ ਦਿਨ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ, ਭਗਵੰਤ ਸਿੰਘ ਜਰਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ।
ਸੰਸਥਾਨ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਬੀਬੀ ਮਨਦੀਪ ਕੌਰ ਖ਼ਾਲਸਾ, ਭਾਈ ਇੰਦਰਪ੍ਰੀਤ ਸਿੰਘ ਸੋਹਾਣਾ, ਬੀਬੀ ਮਲਕੀਤ ਕੌਰ ਹਨੂਮਾਨਗੜ੍ਹ, ਭਾਈ ਪ੍ਰਦੀਪ ਸਿੰਘ, ਐਜ਼ੂਕੇਟ ਪੰਜਾਬ ਪ੍ਰਾਜੈਕਟ ਦਾ ਜਥਾ, ਗਿਆਨੀ ਸੁਲਤਾਨ ਸਿੰਘ, ਭਾਈ ਦਵਿੰਦਰ ਸਿੰਘ ਦਿੱਲੀ ਵਾਲੇ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ, ਭਾਈ ਸੁਰਿੰਦਰ ਸਿੰਘ, ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਅਰਸ਼ਦੀਪ ਸਿੰਘ ਲੁਧਿਆਣਾ, ਗਿਆਨੀ ਚਰਨਜੀਤ ਸਿੰਘ, ਭਾਈ ਗੁਰਸ਼ਰਨ ਸਿੰਘ ਲੁਧਿਆਣਾ, ਗਿਆਨੀ ਜੋਗਿੰਦਰ ਸਿੰਘ, ਭੈਣ ਰਵਿੰਦਰ ਕੌਰ, ਭਾਈ ਦਵਿੰਦਰ ਸਿੰਘ ਖ਼ਾਲਸਾ, ਭਾਈ ਜਗਜੀਤ ਸਿੰਘ ਬਬੀਹਾ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਅਖੀਰਲੇ ਦਿਨ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਖੂਨਦਾਨ ਕੀਤਾ।