ਭਾਖੜਾ ਡੈਮ ’ਤੋਂ ਪੁਲੀਸ ਨਹੀਂ ਹਟਾਈ ਜਾਵੇਗੀ: ਅਰੋੜਾ
05:22 AM May 06, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਸੰਗਰੂਰ, 5 ਮਈ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਖੜਾ ਡੈਮ ’ਤੇ ਪੰਜਾਬ ਪੁਲੀਸ ਉਦੋਂ ਤੱਕ ਨਹੀਂ ਹਟਾਈ ਜਾਵੇਗੀ ਜਦੋਂ ਤੱਕ ਪਾਣੀਆਂ ’ਤੇ ਪੰਜਾਬ ਦੇ ਹੱਕ ਵਿਚ ਸੁਰੱਖਿਅਤ ਨਹੀਂ ਹੁੰਦੇ। ਸ੍ਰੀ ਅਰੋੜਾ ਬੀਤੀ ਦੇਰ ਸ਼ਾਮ ਲੌਂਗੋਵਾਲ ਵਿੱਚ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਭਾਖੜਾ ਡੈਮ ਉਪਰ ਪੰਜਾਬ ਪੁਲੀਸ ਲਗਾਈ ਗਈ ਹੈ। ਜੇਕਰ ਲੋੜ ਪਈ ਤਾਂ ਉਹ ਖੁਦ ਵੀ ਉਥੇ ਬੈਠਣ ਤੋਂ ਸੰਕੋਚ ਨਹੀਂ ਕਰਨਗੇ। ਉਨ੍ਹਾਂ ਭਾਜਪਾ ਆਗੂ ਸੁਨੀਲ ਜਾਖੜ ਨੂੰ ਵੀ ਕਿਹਾ ਕਿ ਉਹ ਪੰਜਾਬ ਵਾਸੀ ਹੋਣ ਦਾ ਮੁੱਲ ਮੋੜਦੇ ਹੋਏ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਣ।
Advertisement
Advertisement