ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਗੋਮਾਜਰਾ ਮੰਡੀ ਵਿੱਚ ਕਣਕ ਦੀ ਖ਼ਰੀਦ ਸ਼ੁਰੂ, ਨਵਾਂ ਬਾਰਦਾਨਾ ਵੀ ਪੁੱਜਾ

05:46 AM Apr 12, 2025 IST
featuredImage featuredImage
ਭਾਗੋਮਾਜਰਾ ਮੰਡੀ ਵਿੱਚ ਮਾੜੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਕਿਸਾਨ।

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 11 ਅਪਰੈਲ
ਲਾਂਡਰਾਂ ਨੇੜੇ ਭਾਗੋਮਾਜਰਾ ਅਨਾਜ ਮੰਡੀ ਵਿੱਚ ਸਮੇਂ ਸਿਰ ਕਣਕ ਖ਼ਰੀਦ ਸ਼ੁਰੂ ਨਾ ਹੋਣ ਅਤੇ ਬਾਰਦਾਨੇ ਦੀ ਅਣਹੋਂਦ ਅਤੇ ਲੋੜੀਂਦੀਆਂ ਤਰਪਾਲਾਂ ਨਾ ਹੋਣ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ‘ਪੰਜਾਬੀ ਟ੍ਰਿਬਿਊਨ’ ਵੱਲੋਂ ਮੰਡੀ ਵਿੱਚ ਕਣਕ ਦੀ ਆਮਦ ਸ਼ੁਰੂ ਪਰ ਸਰਕਾਰੀ ਖ਼ਰੀਦ ਵਿੱਚ ਦਿੱਕਤਾਂ ਅਤੇ ਪੁਰਾਣੇ ਬਾਰਦਾਨੇ ਬਾਰੇ ਵੇਰਵੇ ਸਹਿਤ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ। ਅੱਜ ਦੂਜੇ ਦਿਨ ‘ਪੰਜਾਬੀ ਟ੍ਰਿਬਿਊਨ’ ਦੀ ਟੀਮ ਨੇ ਦੁਪਹਿਰ ਸਮੇਂ ਮੰਡੀ ਦਾ ਦੌਰਾ ਕਰਕੇ ਜ਼ਮੀਨੀ ਹਾਲਤਾਂ ਦਾ ਜਾਇਜ਼ਾ ਲਿਆ ਤਾਂ ਮੰਡੀ ਵਿੱਚ ਮੌਜੂਦ ਕਿਸਾਨਾਂ ਨੇ ਸਰਕਾਰੀ ਅਣਦੇਖੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ 34 ਦਿਨਾਂ ਤੋਂ ਖੱਜਲ-ਖੁਆਰ ਹੋ ਰਹੇ ਹਨ। ਉਧਰ, ਮੀਡੀਆ ਦੀ ਭਿਣਕ ਪੈਣ ਤੋਂ ਬਾਅਦ ਮਾਰਕੀਟ ਕਮੇਟੀ ਮੁਹਾਲੀ ਦੇ ਚੇਅਰਮੈਨ ਗੋਬਿੰਦਰ ਮਿੱਤਲ ਨੇ ਭਾਗੋਮਾਜਰਾ ਅਨਾਜ ਮੰਡੀ ਵਿਖੇ ਪਹੁੰਚ ਕੇ ਕਣਕ ਦੀ ਖ਼ਰੀਦ ਵਿੱਚ ਆਈ ਮੁਸ਼ਕਲ ਨੂੰ ਦੂਰ ਕਰਕੇ ਮੁੜ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਦੱਸਿਆ ਕਿ ਭਾਗੋਮਾਜਰਾ ਵਿੱਚ ਮਾਰਕਫੈੱਡ ਵੱਲੋਂ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਕੁਝ ਕਾਰਨਾਂ ਕਰਕੇ ਬਾਰਦਾਨੇ ਦੀ ਮੁਸ਼ਕਲ ਪੈਦਾ ਹੋਣ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਖ਼ਰੀਦ ਦੀ ਦਿੱਕਤ ਆ ਰਹੀ ਸੀ। ਮਾਮਲਾ ਧਿਆਨ ਵਿੱਚ ਆਉਣ ’ਤੇ ਉਨ੍ਹਾਂ ਖ਼ਰੀਦ ਏਜੰਸੀ ਦੇ ਅਧਿਕਾਰੀ ਨਾਲ ਰਾਬਤਾ ਕਰਕੇ ਬਾਰਦਾਨੇ ਦਾ ਪ੍ਰਬੰਧ ਕਰਵਾਇਆ ਅਤੇ ਮੰਡੀ ਵਿੱਚ ਖ਼ਰੀਦ ਸ਼ੁਰੂ ਕਰਵਾਈ ਗਈ। ਮਿੱਤਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖ਼ਰੀਦ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਜੇਕਰ ਕੋਈ ਅਜਿਹੀ ਮੁਸ਼ਕਲ ਆਉਂਦੀ ਹੈ ਤਾਂ ਉਹ ਤੁਰੰਤ ਮੌਕੇ ’ਤੇ ਹਾਜ਼ਰ ਹੋਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਅਨਾਜ ਵੇਚਣ ਲਈ ਲੈ ਕੇ ਆਉਣ ਤਾਂ ਜੋ ਨਵੀਂ ਦੀ ਵੱਧ ਮਾਤਰਾ ਕਾਰਨ ਉਨ੍ਹਾਂ ਨੂੰ ਫ਼ਸਲ ਸਕਾਉਣ ਲਈ ਮੰਡੀ ਵਿੱਚ ਉਡੀਕ ਨਾ ਕਰਨੀ ਪਵੇ। ਇਸ ਤੋਂ ਪਹਿਲਾਂ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਪੂਨੀਆ ਅਤੇ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਖ਼ਰੀਦ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧੇ। ਉਨ੍ਹਾਂ ਫਟੀਆਂ ਤਰਪਾਲਾਂ ਦਿਖਾਉਂਦੇ ਕਿਹਾ ਕਿ ਮੌਸਮ ਖ਼ਰਾਬ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ ਪਰ ਮੰਡੀਆਂ ਵਿੱਚ ਨਾ ਨਵਾਂ ਬਾਰਦਾਨਾ ਪਹੁੰਚਿਆ ਅਤੇ ਨਾ ਹੀ ਵਧੀਆ ਤਰਪਾਲਾਂ ਦਾ ਪ੍ਰਬੰਧ ਕੀਤਾ ਗਿਆ। ਜਿਸ ਕਾਰਨ ਫ਼ਸਲ ਖ਼ਰਾਬ ਹੋ ਸਕਦੀ ਹੈ। ਇਸ ਮੌਕੇ ਧਰਮਪਾਲ ਸਨੇਟਾ ਨੇ ਕਿਹਾ ਕਿ ਉਹ ਤਿੰਨ ਦਿਨ ਪਹਿਲਾਂ ਫ਼ਸਲ ਲੈ ਕੇ ਆਇਆ ਸੀ ਪਰ ਇੱਕ ਵੀ ਦਾਣਾ ਨਹੀਂ ਖਰੀਦਿਆਂ। ਅਮਰੀਕ ਸਿੰਘ ਢੇਲਪੁਰ ਨੇ ਵੀ ਸਰਕਾਰੀ ਪ੍ਰਬੰਧਾਂ ’ਤੇ ਸਵਾਲ ਚੁੱਕੇ। ਉਨ੍ਹਾਂ ਨੇ ਆਪਣੀ ਟਰਾਲੀ ’ਚੋਂ ਹੀ ਫ਼ਸਲ ਥੱਲੇ ਨਹੀਂ ਲਾਹੀ। ਕਿਸਾਨ ਨੇ ਕਿਹਾ ਕਿ ਨਾ ਤਰਪਾਲਾਂ ਦਾ ਪ੍ਰਬੰਧ ਹੈ ਅਤੇ ਨਾ ਹੀ ਕੋਈ ਫ਼ਸਲ ਖ਼ਰੀਦ ਰਿਹਾ ਹੈ। ਇੰਜ ਹੀ ਗਿਆਨ ਸਿੰਘ ਮੌਜਪੁਰ, ਸ਼ਿਵਰਾਜ ਗਿਰੀ ਸ਼ਾਮਪੁਰ, ਗੁਰਮੁੱਖ ਸਿੰਘ ਰਾਏਪੁਰ, ਕਾਕਾ ਦੁਰਾਲੀ ਨੇ ਵੀ ਖ਼ਰੀਦ ਨਾ ਹੋਣ ਦੀ ਗੱਲ ਕਹੀ।

Advertisement

ਉਧਰ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲ ਰਵਨੀਤ ਕੌਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਮੰਡੀ ਵਿੱਚ ਬਰਦਾਨਾ ਪਹੁੰਚ ਗਿਆ ਅਤੇ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

Advertisement
Advertisement