ਭਾਜਪਾ ਉਮੀਦਵਾਰ ਜੀਵਨ ਗੁਪਤਾ ਵੱਲੋਂ ਘਰ-ਘਰ ਪ੍ਰਚਾਰ
06:45 AM Jun 13, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਜੂਨ
ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਵੱਲੋਂ ਘਰ ਘਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੂੰ ਗਰੀਨ ਫ਼ੀਲਡ ਅਤੇ ਲਾਗਲੇ ਇਲਾਕਿਆਂ ਵਿੱਚ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲਿਆ ਹੈ।
ਉਨ੍ਹਾਂ ਅੱਜ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਜ਼ਿਲ੍ਹਾ ਖਜਾਨਚੀ ਬੌਬੀ ਜਿੰਦਲ, ਵਿਨੀਤ ਪਾਲ ਮੋਂਗਾ ਅਤੇ ਭਾਜਪਾ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਨਾਲ ਗ੍ਰੀਨ ਫੀਲਡ ਖੇਤਰ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕੀਤਾ।
ਚੋਣ ਪ੍ਰਚਾਰ ਦੌਰਾਨ ਉਨ੍ਹਾਂ ਵੋਟਰਾਂ ਨਾਲ ਗੱਲਬਾਤ ਕਰਦਿਆਂ ਹਲਕੇ ਸਬੰਧੀ ਭਾਜਪਾ ਦੇ ਦ੍ਰਿਸ਼ਟੀਕੋਣ ਨੂੰ ਪੇਸ਼ ਕੀਤਾ। ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਭਾਜਪਾ ਉਮੀਦਵਾਰ ਦੀ ਜਿੱਤ ਪੰਜਾਬ ਵਿੱਚ ਤਰੱਕੀ ਅਤੇ ਵਿਕਾਸ ਦਾ ਨਵਾਂ ਦੌਰ ਸ਼ੁਰੂ ਕਰੇਗੀ ਕਿਉਂਕਿ ਇਸ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪ ਦੀ ਪੁੱਠੀ ਗਿਣਤੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦਾ ਕਈ ਥਾਵਾਂ ਤੇ ਸਨਮਾਨ ਵੀ ਹੋਇਆ।
Advertisement
Advertisement