ਭਾਜਪਾ ਉਮੀਦਵਾਰ ਜੀਵਨ ਗੁਪਤਾ ਵੱਲੋਂ ਮੀਟਿੰਗਾਂ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਜੂਨ
ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਵੱਲੋਂ ਕਈ ਥਾਈਂ ਮੀਟਿੰਗਾਂ ਕਰਕੇ ਵੋਟਰਾਂ ਨਾਲ ਸੰਪਰਕ ਕੀਤਾ ਗਿਆ ਅਤੇ ਭਾਜਪਾ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਜੀਵਨ ਗੁਪਤਾ ਨੇ ਸਰਾਭਾ ਨਗਰ, ਰਿਸ਼ੀ ਨਗਰ, ਹੈਬੋਵਾਲ ਅਤੇ ਘੁਮਾਰ ਮੰਡੀ ਵਿੱਚ ਮੀਟਿੰਗਾਂ ਦੌਰਾਨ ਘਰ-ਘਰ ਪ੍ਰਚਾਰ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਨੇ ਅਸਿੱਧੇ ਤੌਰ 'ਤੇ ਪੰਜਾਬ ਦੀ ਸੱਤਾ 'ਤੇ ਕਬਜ਼ਾ ਕਰ ਲਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਕੇਜਰੀਵਾਲ ਦੀ ਚਾਪਲੂਸੀ ਕਰਕੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣਾ ਚਾਹੁੰਦੇ ਹਨ। ਉਨ੍ਹਾਂ ਪ੍ਰਗਟਾਵਾ ਕੀਤਾ ਕਿ ਭਗਵੰਤ ਮਾਨ ਨਹੀਂ ਚਾਹੁੰਦੇ ਕਿ ਸੰਜੀਵ ਅਰੋੜਾ ਇਸ ਸੀਟ ਤੋਂ ਜਿੱਤੇ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਸੰਜੀਵ ਅਰੋੜਾ ਨੂੰ ਚੋਣ ਲੜਾਉਣਾ ਸਿਰਫ਼ ਇੱਕ ਬਹਾਨਾ ਹੈ। ਅਸਲੀਅਤ ਵਿੱਚ ਕੇਜਰੀਵਾਲ ਨੇ ਇਸ ਸੀਟ ਦੀ ਆੜ ਹੇਠ ਰਾਜ ਸਭਾ ਵਿੱਚ ਜਾਣਾ ਹੈ। ਇਸ ਮੌਕੇ ਗੁਰਦੀਪ ਸਿੰਘ ਗੋਸ਼ਾ, ਪ੍ਰਿਤਪਾਲ ਸਿੰਘ ਬਲੀਏਵਾਲ, ਪੂਰਨਿਮਾ ਗੁਪਤਾ, ਮੀਨਾਕਸ਼ੀ, ਹਰਿੰਦਰ ਸਿੰਘ, ਗੁਰਬਚਨ ਸਿੰਘ, ਜਸਪਾਲ ਸਿੰਘ, ਹਰਦਿਆਲ ਸਿੰਘ ਅਤੇ ਨਿਰਮਲ ਸਿੰਘ ਐਸਐਸ ਵੀ ਹਾਜ਼ਰ ਸਨ।