ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨ ’ਤੇ ਤੁਲੀ: ਵੜਿੰਗ

05:36 AM Jun 02, 2025 IST
featuredImage featuredImage
ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨਾਲ ਮੌਜੂਦ ਹਨ ਸੁਖਪਾਲ ਸਿੰਘ ਖਹਿਰਾ, ਗੁਰਜੀਤ ਸਿੰਘ ਔਜਲਾ, ਨਵਤੇਜ ਸਿੰਘ ਚੀਮਾ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ।
ਜਸਬੀਰ ਸਿੰਘ ਚਾਨਾ
Advertisement

ਫਗਵਾੜਾ, 1 ਜੂਨ

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣਾ ਹੈ ਤਾਂ ਸਾਰਿਆਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨਾ ਪਵੇਗਾ ਕਿਉਂਕਿ ਮੋਦੀ ਸਰਕਾਰ ਸੰਵਿਧਾਨ ਨੂੰ ਬਦਲਣ ਲਈ ਹਰ ਪੱਧਰ ’ਤੇ ਯਤਨ ਕਰ ਰਹੀ ਹੈ।

Advertisement

ਅੱਜ ਇੱਥੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ’ਚ ਰੱਖੀ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ 11 ਸਾਲਾ ਤੋਂ ਆਰਐੱਸਐੱਸ ਦੀ ਜਮਾਤ ਕੇਂਦਰ ’ਚ ਕਾਬਜ਼ ਹੈ ਜਿਸ ਦਾ ਭਾਰਤੀ ਸੰਵਿਧਾਨ ’ਚ ਬਿਲਕੁਲ ਵਿਸ਼ਵਾਸ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ 1980 ਤੋਂ ਪਹਿਲਾ ਜਨਸੰਘ ਅਖਵਾਉਂਦੀ ਸੀ ਇਸ ਨੇ ਦਿੱਲੀ ’ਚ ਕੋਡ ਬਿੱਲ ਵਿਰੁੱਧ ਪ੍ਰਦਰਸ਼ਨ ਕਰਕੇ ਆਜ਼ਾਦੀ ਤੋਂ ਤੁਰੰਤ ਆਪਣੇ ਆਪ ਨੂੰ ਸੰਵਿਧਾਨ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਤੇ ਅੱਜ-ਕੱਲ੍ਹ ਵੀ ਇਨ੍ਹਾਂ ਨੂੰ ਸੰਵਿਧਾਨ ’ਤੇ ਵਿਸ਼ਵਾਸ ਨਹੀਂ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਮੁਖੀ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇਸ਼ ਭਰ ’ਚ ਇਸ ਤੇ ਰੋਕਥਾਮ ਕਰਨ ਲਈ ਆਪਣੇ ਸੰਘਰਸ਼ ’ਚ ਜੁਟੇ ਹੋਏ ਹਨ। ਰੈਲੀ ਨੂੰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਹਰ ਸਰਕਾਰੀ ਏਜੰਸੀਆਂ ’ਚ ਆਪਣੀ ਦਖ਼ਲਅੰਦਾਜ਼ੀ ਕਰਕੇ ਉਨ੍ਹਾਂ ਦੇ ਕੰਮ ’ਚ ਅੜਿੱਕੇ ਪਾ ਰਹੀਆਂ ਹਨ ਤੇ ਇਨ੍ਹਾਂ ਏਜੰਸੀਆਂ ਤੋਂ ਮਰਜ਼ੀ ਦਾ ਕੰਮ ਲੈ ਰਹੀ ਹੈ ਜੋ ਦੇਸ਼ ਲਈ ਬੜਾ ਖ਼ਤਰਨਾਕ ਹੈ।

ਉਨ੍ਹਾਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਚੌਕਸ ਰਹਿਣ ਦੀ ਅਪੀਲ ਕੀਤੀ। ਵਿਧਾਇਕ ਧਾਲੀਵਾਲ ਨੇ ਪੰਜਾਬ ਸਰਕਾਰ ’ਤੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਦਾ ਬੁਰੀ ਤਰ੍ਹਾਂ ਦੀਵਾਲੀਆ ਨਿਕਲਿਆ ਹੋਇਆ ਹੈ। ਸਰਕਾਰ ਲੋਕਾਂ ਨੂੰ ਅਮਨ-ਅਮਾਨ ਨਾਲ ਜਿਊਣ ’ਚ ਬੁਰੀ ਤਰ੍ਹਾਂ ਅਸਫ਼ਲ ਹੋ ਰਹੀ ਹੈ ਤੇ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਇਸ ਮੌਕੇ ਸਾਬਕਾ ਵਿਧਾਇਕ ਪਵਨ ਆਦੀਆ, ਸੁਰਿੰਦਰ ਸ਼ਰਮਾ ਪ੍ਰਧਾਨ ਇੰਟਕ ਪੰਜਾਬ, ਐਡ ਰੋਹਿਤ ਜੋਸ਼ੀ, ਅੰਮ੍ਰਿਤ ਭੋਸਲੇ ਫ਼ਿਲੌਰ, ਕਮਲਜੀਤ ਬੱਗਾ, ਬਲਾਕ ਕਾਂਗਰਸ ਪ੍ਰਧਾਨ ਤਰਨਜੀਤ ਸਿੰਘ ਵਾਲੀਆ, ਸੰਜੀਵ ਬੁੱਗਾ ਸਮੇਤ ਵੱਡੀ ਗਿਣਤੀ ’ਚ ਹਲਕੇ ਦੇ ਲੋਕ ਸ਼ਾਮਿਲ ਸਨ। ਵਿਧਾਇਕ ਧਾਲੀਵਾਲ ਨੇ ਅੱਜ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ।

Advertisement