ਭਾਜਪਾ ਨੇ ਚੰਡੀਗੜ੍ਹੀਆਂ ਦੀਆਂ ਮੰਗਾਂ ਨੂੂੰ ਨਜ਼ਰਅੰਦਾਜ਼ ਕੀਤਾ: ਸ਼ਰਮਾ
05:27 AM Dec 13, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਦਸੰਬਰ
ਕਾਂਗਰਸ ਨੇ ਭਾਜਪਾ ’ਤੇ ਸ਼ਹਿਰ ਵਾਸੀਆਂ ਲਈ ਨਵੀਆਂ-ਨਵੀਆਂ ਸਮੱਸਿਆਵਾਂ ਪੈਦਾ ਕਰਨ ਦਾ ਦੋਸ਼ ਲਗਾਇਆ ਹੈ। ਇਸ ਸਬੰਧੀ ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਐਡਵੋਕੇਟ ਰਾਜੀਵ ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਪਿਛਲੇ ਕਈ ਸਾਲਾਂ ਤੋਂ ਚੰਡੀਗੜ੍ਹ ਵਾਸੀਆਂ ਦੀਆਂ ਮੰਗਾਂ ਨੂੂੰ ਨਜ਼ਰਅੰਦਾਜ਼ ਕੀਤਾ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਇਸ਼ਾਰੇ ’ਤੇ ਯੂਟੀ ਪ੍ਰਸ਼ਾਸਨ ਜਨਤਕ ਖੇਤਰ ਦੇ ਅਦਾਰਿਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਲੱਗਿਆ ਹੋਇਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਬਿਜਲੀ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਗਲਤ ਹੈ। ਐਡਵੋਕੇਟ ਰਾਜੀਵ ਸ਼ਰਮਾ ਨੇ ਕਿਹਾ ਕਿ ਕਾਂਗਰਸ ਭਾਜਪਾ ਨੂੰ ਅਜਿਹੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਕਾਂਗਰਸ ਵੱਲੋਂ 14 ਦਸੰਬਰ ਨੂੰ ਯੂਟੀ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ।
Advertisement
Advertisement