ਭਾਜਪਾ ਲੋਕਾਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ: ਲਾਲਪੁਰਾ
ਬਲਵਿੰਦਰ ਰੈਤ
ਨੂਰਪੁਰ ਬੇਦੀ, 17 ਜੂਨ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਜਪਾ ਵੱਲੋਂ ਭਲਕੇ ਨੂਰਪੁਰ ਬੇਦੀ ਮੰਡਲ ਅਧੀਨ ਆਉਣ ਵਾਲੇ ਪਿੰਡ ਚਨੌਲੀ ਵਿੱਚ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਚੱਲੇਗਾ। ਇਸ ਵਿੱਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਦਾ ਲਾਭ ਆਮ ਜਨਤਾ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਇਸੇ ਤਰ੍ਹਾਂ ਲਗਾਤਾਰ ਲੋਕ ਸੇਵਾ ਲਈ ਹਾਜ਼ਰ ਰਹੇਗੀ। ਉਨ੍ਹਾਂ ਕਿਹਾ ਕਿ ਕੈਂਪ ’ਚ ਆਯੂਸ਼ਮਾਨ ਭਾਰਤ ਕਾਰਡ, ਈ-ਸ਼੍ਰਮ ਕਾਰਡ, ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਪੀਐੱਮ ਸੂਰਯ ਯੋਜਨਾ ਦੇ ਅਧੀਨ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਸਕੀਮਾਂ ਤੋਂ ਲਾਭ ਲੈ ਸਕਣ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਜਪਾ ਦਾ ਮਕਸਦ ਹਰ ਆਦਮੀ ਤੱਕ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪਹੁੰਚਾਉਣਾ ਹੈ ਤਾਂ ਜੋ ਦੇਸ਼ ਦੇ ਆਖਰੀ ਵਿਅਕਤੀ ਤੱਕ ਵਿਕਾਸ ਦੀ ਰੋਸ਼ਨੀ ਪਹੁੰਚੇ।