ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵਰਕਰਾਂ ਵੱਲੋਂ ਮਿਨੀ ਸਕੱਤਰੇਤ ਅੱਗੇ ਮੁਜ਼ਾਹਰਾ

05:24 AM May 06, 2025 IST
featuredImage featuredImage
ਮਿਨੀ ਅੱਗੇ ਪਾਕਿਸਤਾਨ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਭਾਜਪਾ ਆਗੂ ਤੇ ਵਰਕਰ।

ਸਰਬਜੀਤ ਸਿੰਘ ਭੰਗੂ

Advertisement

ਪਟਿਆਲਾ, 5 ਮਈ
ਇੱਥੇ ਭਾਜਪਾ ਵਰਕਰਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਮੁਜ਼ਾਹਰਾ ਕਰਕੇ ਗੈਰਕਾਨੂੰਨੀ ਢੰਗ ਨਾਲ ਭਾਰਤ ਵਿੱਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਤੁਰੰਤ ਦੇਸ਼ ’ਚੋਂ ਬਾਹਰ ਕੱਢਣ ਦੀ ਮੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਤਿਵਾਦ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੀਤੇ ਦਿਨੀਂ ਪਹਿਲਗਾਮ ਵਿੱਚ ਅਤਿਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਉਨ੍ਹਾਂ ਏਡੀਸੀ ਨੂੰ ਮੰਗ ਵੀ ਦਿੱਤਾ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਤੁਰੰਤ ਦੇਸ਼ ਤੋਂ ਬਾਹਰ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਸੁਰਿੰਦਰ ਖੇੜਕੀ, ਹਰਮੇਸ਼ ਗੋਇਲ, ਜਸਪਾਲ ਸਿੰਘ ਗਗਰੌਲੀ, ਹਰਦੇਵ ਬੱਲੀ, ਅਤੁਲ ਜੋਸ਼ੀ, ਮਨੀਸ਼ਾ ਉੱਪਲ, ਅਨੁਜ ਖੋਸਲਾ, ਨਿਖਿਲ ਕੁਮਾਰ ਕਾਕਾ, ਸੰਦੀਪ ਮਲਹੋਤਰਾ, ਹਰੀਸ਼ ਕਪੂਰ, ਵਰਿੰਦਰ ਗੁਪਤਾ, ਰਮੇਸ਼ ਲਾਂਬਾ, ਸਿਕੰਦਰ ਚੌਹਾਨ, ਰਾਜੀਵ ਸ਼ਰਮਾ, ਡਾ. ਆਰ.ਕੇ ਸਿੱਧੀ, ਗੁਰਭਜਨ ਸਿੰਘ, ਗੁਰਧਿਆਨ ਸਿੰਘ ਅਤੇ ਇੰਦਰ ਨਾਰੰਗ ਆਦਿ ਵੀ ਮੌਜੂਦ ਰਹੇ। ਭਾਜਪਾ ਕਾਰਕੁਨਾਂ ਦਾ ਕਹਿਣਾ ਸੀ ਕਿ ਅਜਿਹੇ ਪਾਕਿਸਤਾਨੀ ਨਾਗਰਿਕਾਂ ਦੀ ਤੁਰੰਤ ਪਛਾਣ ਕੀਤੀ ਜਾਵੇ, ਜਿਨ੍ਹਾਂ ਕੋਲ ਯੋਗ ਦਸਤਾਵੇਜ਼ ਨਹੀਂ ਹਨ ਤੇ ਵੀਜ਼ਾ ਮਿਆਦ ਪੁੱਗ ਚੁੱਕੀ ਹੈ ਜਾਂ ਜਿਨ੍ਹਾਂ ਦੇ ਵੀਜ਼ੇ ਮੁਅੱਤਲ ਕਰ ਦਿੱਤੇ ਗਏ ਹਨ। ਅਜਿਹੇ ਵਿਅਕਤੀਆਂ ਨੂੰ ਬਿਨਾਂ ਦੇਰੀ ਸੂਚੀਬੱਧ ਕੀਤਾ ਜਾਣਾ ਚਾਹੀਦਾ ਹੈ ਤੇ ਤੁਰੰਤ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਦੀ ਜਾਣੀ ਚਾਹੀਦੀ ਹੈ, ਕਿਉਂ ਕਿ ਇਹ ਰਾਸ਼ਟਰੀ ਸੁਰੱਖਿਆ ਦਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਤਿਵਾਦ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ ਤੇ ਅਜਿਹੀਆਂ ਗਤੀਵਿਧੀ ਰੋਕਣ ਲਈ ਸਖਤ ਕਦਮ ਚੁੱਕੇ ਜਾਣ।

Advertisement
Advertisement