ਭਾਜਪਾ ਵਲੋਂ ਡੀਸੀ ਨੂੰ ਰਾਜਪਾਲ ਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਮਈ
ਭਾਰਤ ’ਚ ਗ਼ੈਰਕਾਨੂੰਨੀ ਢੰਗ ਨਾਲ ਰਹਿ ਰਹੇ ਪਕਿਸਤਾਨੀਆਂ ਨੂੰ ਦੇਸ਼ ’ਚੋਂ ਬਾਹਰ ਕੱਢਣ ਦੇ ਮਾਮਲੇ ’ਚ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਰਾਜਪਾਲ ਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਤੇ ਸੂਬਾ ਭਾਜਪਾ ਸਕੱਤਰ ਮੀਨੂ ਸੇਠੀ ਵੀ ਮੌਜੂਦ ਸਨ। ਖੰਨਾ ਨੇ ਕਿਹਾ ਕਿ ਪਹਿਲਗਾਮ ਅਤਿਵਾਦੀ ਘਟਨਾ ਦੇ ਵਿਰੋਧ ’ਚ ਕੇਂਦਰ ਸਰਕਾਰ ਵੱਲੋਂ ਕਈ ਮਹੱਤਵਪੂਰਨ ਕਦਮ ਚੁੱਕੇ ਗਏ। ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਕੇ ਉਨ੍ਹਾਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ ਅਤੇ ਪਾਕਿਸਤਾਨੀ ਨਾਗਰਿਕਾਂ ਲਈ ਜਾਰੀ ਵੀਜ਼ਾ ਸੇਵਾਵਾਂ ’ਤੇ ਅਸਥਾਈ ਰੋਕ ਲਗਾ ਦਿੱਤੀ ਗਈ ਹੈ। ਭਾਜਪਾ ਅਹੁਦੇਦਾਰਾਂ ਨੇ ਮੰਗ ਕੀਤੀ ਕਿ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ’ਚ ਰਹਿ ਰਹੇ ਉਨ੍ਹਾਂ ਸਾਰੇ ਪਾਕਿਸਤਾਨੀ ਨਾਗਰਿਕਾਂ ਜਿਨ੍ਹਾਂ ਜੋ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਹਨ, ਜ਼ਿਲ੍ਹਾ ਕੋਲ ਕੋਈ ਯੋਗ ਦਸਤਾਵੇਜ਼ ਨਹੀਂ ਹੈ, ਉਨ੍ਹਾਂ ਦੀ ਸੂਚੀ ਤਿਆਰ ਕਰਕੇ ਉਚਿੱਤ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਮੌਕੇ ਉਮੇਸ਼ ਜੈਨ, ਜਸਵਿੰਦਰ ਸਿੰਘ, ਐਵੋਕੇਟ ਡੀ.ਐਸ ਬਾਗੀ, ਭਾਰਤ ਭੂਸ਼ਣ ਵਰਮਾ, ਅਸ਼ਵਨੀ ਓਹਰੀ, ਰਾਜਾ ਸੈਣੀ, ਐਡਵੋਕੇਟ ਮੁਨੀਸ਼ ਰੱਲ੍ਹਣ, ਸੰਤੋਸ਼ ਵਸ਼ਿਸ਼ਟ, ਬਿੰਦੂ ਸੂਦ, ਤ੍ਰਿਸ਼ਲਾ ਸ਼ਰਮਾ ਆਦਿ ਮੌਜੂਦ ਸਨ।