ਭਾਜਪਾ ਵੱਲੋਂ ਕਨ੍ਹੱਈਆ ਕੁਮਾਰ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ
05:11 AM Apr 14, 2025 IST
ਪਟਨਾ, 13 ਅਪਰੈਲ
Advertisement
ਭਾਜਪਾ ਨੇ ਇੱਥੇ ਕਾਂਗਰਸੀ ਆਗੂ ਕਨ੍ਹੱਈਆ ਕੁਮਾਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਪਾਰਟੀ ਦਾ ਦੋਸ਼ ਹੈ ਕਿ ਕਾਂਗਰਸੀ ਆਗੂ ਨੇ ਹਾਲ ਹੀ ’ਚ ਇੱਕ ਟੀਵੀ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਆਰਐੱਸਐੱਸ ਖ਼ਿਲਾਫ਼ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਬਿਹਾਰ ’ਚ ਭਾਜਪਾ ਦੇ ਮੀਡੀਆ ਇੰਚਾਰਜ ਦਾਨਿਸ਼ ਇਕਬਾਲ ਦੀ ਅਗਵਾਈ ਹੇਠ ਵਫ਼ਦ ਨੇ ਕੋਤਵਾਲੀ ਪੁਲੀਸ ਸਟੇਸ਼ਨ ਪੁੱਜ ਕੇ ਸ਼ਿਕਾਇਤ ਦਰਜ ਕਰਵਾਈ ਤੇ ਪੁਲੀਸ ਨੂੰ ਇਨ੍ਹਾਂ ਇਤਰਾਜ਼ਯੋਗ ਟਿੱਪਣੀਆਂ ਦੇ ਆਧਾਰ ’ਤੇ ਕਨ੍ਹੱਈਆ ਕੁਮਾਰ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਨ੍ਹੱਈਆ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਰਐੱਸਐੱਸ ’ਤੇ ਇਤਰਾਜ਼ਯੋਗ ਟਿੱਪਣੀ ਕੀਤੀ ਹੈ। -ਪੀਟੀਆਈ
Advertisement
Advertisement