ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ

05:38 AM Mar 18, 2025 IST
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਆਗੂ ਤੇ ਕਾਰਕੁਨ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 17 ਮਾਰਚ
ਭਾਜਪਾ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਨ ਥਾਪਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਿਛਲੇ ਤਿੰਨ ਸਾਲ ਦੀ ਕਾਰਗੁਜ਼ਾਰੀ ਖ਼ਿਲਾਫ਼ ਸਥਾਨਕ ਟਰੱਕ ਯੂਨੀਅਨ ਚੌਕ ’ਚ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਅਮਨ ਥਾਪਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਿਛਲੇ ਤਿੰਨ ਸਾਲ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਨਾਖ਼ੁਸ਼ ਹਨ। ਪੰਜਾਬ ਸਰਕਾਰ ਹਰ ਮੁਕਾਮ ’ਤੇ ਨਾਕਾਮ ਸਾਬਤ ਹੋਈ ਹੈ। ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ’ਤੇ ਚੱਲ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਦੇ ਕਾਰਜ ਕਾਲ ਦੌਰਾਨ ਸੂਬੇ ’ਚ ਅਮਨ -ਕਾਨੂੰਨ ਦੀ ਹਾਲਤ ਦਿਨ-ਬ-ਦਿਨ ਬਦਤਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਬੁਰਾ ਹਾਲ ਹੈ, ਸ਼ਹਿਰੀ ਤੇ ਪੇਂਡੂ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ’ਚ ਮੈਡੀਕਲ, ਪੈਰਾ ਮੈਡੀਕਲ ਅਤੇ ਕਲੈਰੀਕਲ ਸਟਾਫ਼ ਦੀਆਂ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ। ਸਿੱਖਿਆ ਦੇ ਖੇਤਰ ਦਾ ਵੀ ਇਹੋ ਜਿਹਾ ਹੀ ਹਾਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 850 ਅਸਾਮੀਆਂ ਸਮੇਤ ਵੱਖ ਵੱਖ ਵਿਸ਼ਿਆਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ।
ਸ੍ਰੀ ਥਾਪਰ ਨੇ ਕਿਹਾ ਕਿ ਸੂਬੇ ’ਚ ਔਰਤਾਂ ਵੀ ਸੁਰੱਖਿਅਤ ਨਹੀਂ ਹਨ, ਰਿਸ਼ਵਤਖ਼ੋਰੀ ਤੇ ਨਸ਼ਾਖੋਰੀ ਜ਼ੋਰਾਂ ’ਤੇ ਹੈ। ਸ੍ਰੀ ਥਾਪਰ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਨੂੰ ਨਕਾਰ ਦਿੱਤਾ ਹੈ। ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਵੀ ਪੰਜਾਬ ਚੋਂ ਆਮ ਆਦਮੀ ਪਾਰਟੀ ਦਾ ਸਫ਼ਾਇਆ ਕਰ ਦੇਣਗੇ। ਇਸ ਮੌਕੇ ਦਵਿੰਦਰ ਸਿੰਗਲਾ ਬੌਬੀ, ਵੈਦ ਮੋਹਨ ਲਾਲ, ਦੀਪਕ ਸ਼ੋਰੀ, ਵਿਸ਼ਾਲ ਸ਼ਰਮਾ, ਕਾਲੇ ਖ਼ਾਨ, ਅਮਿਤ ਕੁਮਾਰ, ਮਹਿਲਾ ਆਗੂ ਭਾਵਨਾ ਮਹਾਜਨ, ਲਿਆਕਤ ਅਲੀ ਬਾਬਾ, ਰਵਿੰਦਰ ਰਵੀ, ਊਸ਼ਾ ਜੈਨ, ਅੰਕਿਤ ਭਾਟੀਆ, ਵਿੱਕੀ ਜੋਸ਼ੀ, ਕਾਲਾ ਭਾਟੀਆ, ਸੁਨੀਲ ਕੁਮਾਰ ਤੇ ਮੁਹੰਮਦ ਨਾਇਆਮ ਆਦਿ ਹਾਜ਼ਰ ਸਨ।

Advertisement

Advertisement