ਭਾਜਪਾ ਵੱਲੋਂ ਵਿਸ਼ਵਕਰਮਾ ਯੋਜਨਾ ਲਾਗੂ ਕਰਨ ਦੀ ਮੰਗ
05:07 AM Mar 14, 2025 IST
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਮਾਰਚ
ਭਾਜਪਾ ਦੇ ਹਲਕਾ ਧੂਰੀ ਦੇ ਇੰਚਾਰਜ ਰਣਦੀਪ ਸਿੰਘ ਦਿਉਲ ਨੇ ਭਾਜਪਾ ਆਗੂਆਂ ਸਮੇਤ ਕੇਂਦਰ ਸਰਕਾਰ ਦੀ ਵਿਸ਼ਵਕਰਮਾ ਯੋਜਨਾ ਨੂੰ ਲਾਗੂ ਕਰਨ ’ਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਅਤੇ ਯੋਜਨਾ ਨੂੰ ਲਾਗੂ ਕਰ ਕੇ ਲਾਭਪਾਤਰੀਆਂ ਨੂੰ ਲਾਭ ਦੇਣ ਦੀ ਮੰਗ ਕਰਦਿਆਂ ਇੱਕ ਪੱਤਰ ਡਿਪਟੀ ਕਮਿਸ਼ਨਰ ਦੇ ਨਾਂ ਸਹਾਇਕ ਕਮਿਸ਼ਨਰ (ਜਨਰਲ) ਉਪਿੰਦਰਜੀਤ ਕੌਰ ਬਰਾੜ ਨੂੰ ਸੌਂਪਿਆ। ਇਸ ਮੌਕੇ ਭਾਜਪਾ ਆਗੂ ਰਣਦੀਪ ਸਿੰਘ ਦਿਉਲ ਨੇ ਇੱਕ ਸੂਚੀ ਵਿਖਾਉਂਦਿਆਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਸੰਗਰੂਰ ਦੇ ਕਰੀਬ ਸੱਤ ਹਜ਼ਾਰ ਲੋਕਾਂ ਨੇ ਅਪਲਾਈ ਕੀਤਾ ਸੀ ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਸਾਰੇ ਬਿਨੇਕਾਰਾਂ ਨੂੰ ਪੈਡਿੰਗ ਵਿਚ ਰੱਖਿਆ ਹੋਇਆ ਹੈ। ਇਸ ਮੌਕੇ ਸੂਬਾ ਕਾਰਜਕਾਰਨੀ ਦੇ ਮੈਂਬਰ ਸਰਜੀਵਨ ਜਿੰਦਲ ਤੇ ਅੰਕੁਰ ਜਿੰਦਲ ਆਦਿ ਹਾਜ਼ਰ ਸਨ।
Advertisement
Advertisement