ਭਾਰਤੀ ਅੰਬੇਡਕਰ ਮਿਸ਼ਨ ਦਾ ਵਫ਼ਦ ਡੀਸੀ ਨੂੰ ਮਿਲਿਆ
05:19 AM Mar 07, 2025 IST
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਅੰਬੇਡਕਰ ਮਿਸ਼ਨ ਦਾ ਵਫ਼ਦ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਸਰਕਾਰੀ ਕਾਲਜ ਰੋਸ਼ਨਵਾਲਾ ਭਵਾਨੀਗੜ੍ਹ ਵਿੱਚ ਡਾ. ਅੰਬੇਡਕਰ ਦਾ ਨਾਮ ਮਿਟਾਉਣ ਦੇ ਮਾਮਲੇ ਸਬੰਧੀ ਡਿਪਟੀ ਕਮਿਸ਼ਨਰ ਨੂੰ ਮਿਲਿਆ। ਕਾਲਜ ਦੇ ਬੋਰਡ ਤੋਂ ਡਾ. ਅੰਬੇਡਕਰ ਦਾ ਨਾਮ ਮਿਟਾਉਣ ’ਤੇ ਸਖਤ ਇਤਰਾਜ਼ ਜਤਾਇਆ ਅਤੇ ਇਸ ਦੀ ਉਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ। ਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਦੌਰਾਨ ਸ੍ਰੀ ਕਾਂਗੜਾ ਨੇ ਦੱਸਿਆ ਕਿ ਭਾਵੇਂ ਕਿ ਵਿਰੋਧ ਕਰਨ ’ਤੇ ਕਾਲਜ ਵਲੋਂ ਮੁੜ ਡਾ. ਅੰਬੇਡਕਰ ਦਾ ਨਾਮ ਲਿਖਵਾ ਦਿੱਤਾ ਗਿਆ ਹੈ ਪਰ ਇਸ ਸਾਜਿਸ਼ ਦਾ ਪਰਦਾਫਾਸ਼ ਹੋਣ ਤੱਕ ਵਿਰੋਧ ਜਾਰੀ ਰਹੇਗਾ।
Advertisement
Advertisement