ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ
06:01 AM Apr 14, 2025 IST
ਜ਼ੀਰਾ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪਿੰਡ ਲੌਂਗੋਦੇਵਾ ਵਿੱਚ ਮੀਤ ਪ੍ਰਧਾਨ ਪੰਜਾਬ ਬਲਜਿੰਦਰ ਸਿੰਘ ਬੱਬੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਗੂਆਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਸੁਸਾਇਟੀਆਂ ਰਾਹੀਂ ਨਹੀਂ ਮਿਲ ਰਹੀ, ਜਦ ਕਿ ਇਹ ਖਾਦ ਪ੍ਰਾਈਵੇਟ ਦੁਕਾਨਾਂ ਤੇ ਸ਼ਰੇਆਮ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਦੁਕਾਨਾਂ ਦੇ ਮਾਲਕ ਕਿਸਾਨਾਂ ਦੀ ਲੁੱਟ ਕਰ ਰਹੇ ਹਨ, ਉਹ ਡੀਏਪੀ ਖਾਦ ਦੇ ਨਾਲ ਕਿਸਾਨਾਂ ਨੂੰ ਵਾਧੂ ਸਾਮਾਨ ਜਿਵੇਂ ਕੀਟਨਾਸ਼ਕ, ਨਦੀਨ ਨਾਸ਼ਕ ਦਵਾਈਆਂ ਲੈਣ ਲਈ ਮਜਬੂਰ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। -ਪੱਤਰ ਪ੍ਰੇਰਕ
Advertisement
Advertisement
Advertisement