ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ
05:48 AM May 11, 2025 IST
ਸ੍ਰੀ ਹਰਿਗੋਬਿੰਦਪੁਰ: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਬਲਾਕ ਸ੍ਰੀ ਹਰ ਗੋਬਿੰਦ ਪੁਰ ਕਾਦੀਆਂ ਦੀ ਮੀਟਿੰਗ ਬਲਾਕ ਪ੍ਰਧਾਨ ਕੈਪਟਨ ਅਜੀਤ ਸਿੰਘ ਸੈਰੋਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਭਾਰਤ ਪਾਕਿਸਤਾਨ ਦਰਮਿਆਨ ਬਣੇ ਹਾਲਾਤਾਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦਾਦੂਜੋਧ ਅਤੇ ਲੋਕ ਸੰਗਰਾਮ ਮੋਰਚਾ ਪੰਜਾਬ ਦੇ ਸੀਨੀਅਰ ਆਗੂ ਮਾਸਟਰ ਗੁਰਚਰਨ ਸਿੰਘ ਟਾਹਲੀ ਨੇ ਸੰਬੋਧਨ ਕੀਤਾ। ਪ੍ਰੈੱਸ ਸਕੱਤਰ ਡਾ ਅਸ਼ੋਕ ਭਾਰਤੀ ਨੇ ਕਿਹਾ ਕਿ ਸਾਮਰਾਜੀਆਂ ਦੇ ਹਿੱਤ ਪੂਰਨ ਲਈ ਜੰਗਾਂ ਕਿਰਤੀ ਲੋਕਾਂ ਉੱਤੇ ਮੜੀਆਂ ਜਾਂਦੀਆਂ ਹਨ। ਪਹਿਲਗਾਮ ਵਿੱਚ ਨਿਰਦੇਸ਼ ਸੈਲਾਨੀਆਂ ਦੇ ਕਤਲ ਬੇਹੱਦ ਨਿੰਦਣਯੋਗ ਹਨ। -ਪੱਤਰ ਪ੍ਰੇਰਕ
Advertisement
Advertisement