ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਇਕੱਤਰਤਾ

07:14 AM Jan 07, 2025 IST

ਜ਼ੀਰਾ: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਜ਼ੀਰਾ ਵਿੱਚ ਹੋਈ। ਇਸ ਮੌਕੇ ਯੂਨੀਅਨ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਇਸ ਦੌਰਾਨ ਅੰਗਰੇਜ਼ ਸਿੰਘ ਗਿੱਲ ਮਨਸੂਰਦੇਵਾ ਨੂੰ ਸਰਬਸੰਮਤੀ ਨਾਲ ਬਲਾਕ ਜ਼ੀਰਾ ਅਤੇ ਬਹਾਦਰ ਸਿੰਘ ਨੂੰ ਬਲਾਕ ਖੋਸਾ ਦਲ ਸਿੰਘ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਚੁਣੇ ਗਏ ਬਲਾਕ ਪ੍ਰਧਾਨਾਂ ਨੂੰ ਯੂਨੀਅਨ ਦੇ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ। ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੇ ਯੂਨੀਅਨ ਲਈ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਦੁਆਇਆ। ਪ੍ਰਧਾਨ ਭਾਗ ਸਿੰਘ ਮਰਖਾਈ ਨੇ ਕਿਹਾ ਕਿ ਜਿੰਨਾ ਚਿਰ ਐੱਮਐੱਸਪੀ ਸਮੇਤ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਨਾ ਚਿਰ ਪਿੱਛੇ ਨਹੀਂ ਹਟਾਂਗੇ। ਇਸ ਮੌਕੇ ਗੁਰਦੇਵ ਸਿੰਘ ਜ਼ਿਲ੍ਹਾ ਜਨਰਲ ਸਕੱਤਰ,ਸਵਰਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰ ਸਿੰਘ ਮੀਤ ਪ੍ਰੈੱਸ ਸਕੱਤਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement