ਨਿੱਜੀ ਪੱਤਰ ਪ੍ਰੇਰਕਖੰਨਾ, 23 ਦਸੰਬਰਇਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਅੱਜ ਕੇਂਦਰ ਸਰਕਾਰ ਦੀ ਨਵੀਂ ਖੇਤੀਬਾੜੀ ਦੇ ਮੰਡੀਕਰਨ ਨੀਤੀ ਅਤੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਰਕਾਰਾਂ ਵਿਰੁੱਧ ਧਰਨਾ ਦਿੱਤਾ ਗਿਆ। ਇਸ ਮੌਕੇ ਸੀਨੀਅਰ ਆਗੂ ਪ੍ਰਗਟ ਸਿੰਘ ਕੋਟ ਪਨੈਚ ਤੇ ਸੁਖਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਨਵੇਂ ਡਰਾਫ਼ਟ ਵਿੱਚ ਬੜੀ ਚੁਸਤੀ ਨਾਲ ਰਾਜਾਂ ਦੇ ਵਿਸ਼ੇ ਦੱਸ ਕੇ ਖੇਤੀ ਕਾਨੂੰਨ ਮੁੜ ਤੋਂ ਲਾਗੂ ਕਰਨ ਲਈ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਕਿਸੇ ਵੀ ਕੀਮਤ ’ਤੇ ਸਰਕਾਰਾਂ ਨੂੰ ਮਾਰੂ ਕਾਨੂੰਨ ਲਾਗੂ ਨਹੀਂ ਕਰਨ ਦੇਵੇਗਾ।ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਹਮੇਸ਼ਾ ਸਰਕਾਰਾਂ ਦੀਆਂ ਮਾਰੂ ਨੀਤੀਆਂ ਅੱਗੇ ਡਟ ਕੇ ਖੜ੍ਹਦੀ ਆਈ ਹੈ ਤੇ ਹੁਣ ਵੀ ਕੇਂਦਰ ਨੂੰ ਉਸ ਦੇ ਮਨਸੂਬੇ ਲਾਗੂ ਨਹੀਂ ਕਰਨ ਦਿੱਤੇ ਜਾਣਗੇ। ਇਸ ਮੌਕੇ ਕੁਲਵਿੰਦਰ ਸਿੰਘ, ਬਲਵੰਤ ਸਿੰਘ ਰਾਜੇਵਾਲ, ਕਰਮਜੀਤ ਸਿੰਘ, ਗੁਰਦਰਸ਼ਨ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਰਣਵੀਰ ਸਿੰਘ ਤੇ ਹੋਰ ਹਾਜ਼ਰ ਸਨ।