ਭਾਰਤ ਆਪਣੇ ਫ਼ੈਸਲੇ ਲੈਣ ਦੇ ਸਮਰੱਥ: ਸੰਜੈ ਸਿੰਘ
05:20 AM May 12, 2025 IST
ਪੱਤਰ ਪ੍ਰੇਰਕ
Advertisement
ਨਵੀਂ ਦਿੱਲੀ, 11 ਮਈ
ਆਮ ਆਦਮੀ ਪਾਰਟੀ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਮਰੀਕਾ ਵੱਲੋਂ ਐਲਾਨੀ ਗਈ ਜੰਗਬੰਦੀ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਸੀਨੀਅਰ ‘ਆਪ’ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ ਭਾਰਤ ਦੀ ਪ੍ਰਭੂਸੱਤਾ ਲਈ ਇੱਕ ਵੱਡਾ ਝਟਕਾ ਹੈ। ਜਦੋਂ ਕਿ ਭਾਰਤੀ ਫੌਜ ਕੋਲ ਪੀਓਕੇ ’ਤੇ ਕਬਜ਼ਾ ਕਰਨ ਅਤੇ ਬਲੋਚਿਸਤਾਨ ਨੂੰ ਵੱਖ ਕਰਨ ਦਾ ਵਧੀਆ ਮੌਕਾ ਸੀ। ਉਨ੍ਹਾਂ ਕਿਹਾ ਕਿ ਪਿਛਲੇ 78 ਸਾਲਾਂ ਤੋਂ ਭਾਰਤ ਨੇ ਪਾਕਿਸਤਾਨ ਦੇ ਮਾਮਲੇ ਵਿੱਚ ਕਦੇ ਵੀ ਕਿਸੇ ਤੀਜੇ ਦੇਸ਼ ਦੀ ਵਿਚੋਲਗੀ ਸਵੀਕਾਰ ਨਹੀਂ ਕੀਤੀ। ਭਾਰਤ ਆਪਣੇ ਫ਼ੈਸਲੇ ਖੁਦ ਲੈਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਸ ਮੁੱੱਦੇ ’ਤੇ ਪ੍ਰਧਾਨ ਮੰਤਰੀ ਨੂੰ ਸਰਬ-ਪਾਰਟੀ ਮੀਟਿੰਗ ਅਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ।
Advertisement
Advertisement