ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਤੇ ਅਮਰੀਕਾ 3 ਅਰਬ ਡਾਲਰ ਦੇ ਪ੍ਰੀਡੇਟਰ ਡਰੋਨ ਸੌਦੇ ਨੂੰ ਸਿਰੇ ਚਾੜ੍ਹਨ ਦੇ ਰੌਂਅ ’ਚ

05:32 PM Feb 02, 2023 IST

ਵਾਸ਼ਿੰਗਟਨ, 2 ਫਰਵਰੀ

Advertisement

ਭਾਰਤ ਅਤੇ ਅਮਰੀਕਾ ਤਿੰਨ ਅਰਬ ਡਾਲਰ ਤੋਂ ਵੱਧ ਦੀ ਲਾਗਤ ਵਾਲੇ 30 ‘ਐੱਮਕਿਊ 9ਬੀ ਪ੍ਰੀਡੇਟਰ ਆਰਮਡ ਡਰੋਨ’ ਦੇ ਸੌਦੇ ਨੂੰ ਜਲਦੀ ਤੋਂ ਜਲਦੀ ਪੂਰਾ ਕਰਨਾ ਚਾਹੁੰਦੇ ਹਨ। ਇਹ ਭਾਰਤ ਨੂੰ ਅਸਲ ਕੰਟਰੋਲ ਰੇਖਾ (ਐੱਲਏਸੀ) ਅਤੇ ਹਿੰਦ ਮਹਾਸਾਗਰ ਦੇ ਆਲੇ-ਦੁਆਲੇ ਆਪਣੀ ਸਮੁੱਚੀ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕਰੇਗਾ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਅਧਿਕਾਰੀਆਂ ਨੇ ਕਿਹਾ ਕਿ ਪੰਜ ਸਾਲ ਤੱਕ ਇਸ ‘ਤੇ ਕੰਮ ਕਰਨ ਤੋਂ ਬਾਅਦ ਹੁਣ ਭਾਰਤ ਨੇ ਇਸ ਬਾਰੇ ਫੈਸਲਾ ਕਰਨਾ ਹੈ।

Advertisement
Advertisement