ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਕਾਰਨ ਲੋਕਾਂ ’ਚ ਸਹਿਮ

05:18 AM May 10, 2025 IST
featuredImage featuredImage

ਹਰਜੀਤ ਸਿੰਘ

Advertisement

ਜ਼ੀਰਕਪੁਰ, 9 ਮਈ

ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਿਚਾਲੇ ਸਬ ਡਿਵੀਜ਼ਨ ਡੇਰਾਬੱਸੀ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪਾਕਿਸਤਾਨ ਵੱਲੋਂ ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ਨੂੰ ਨਿਸ਼ਾਨਾ ਬਣਾਉਣ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਗਈ ਜਿਸ ਨੂੰ ਭਾਰਤੀ ਏਅਰ ਫੋਰਸ ਵੱਲੋਂ ਨਾਕਾਮ ਕਰ ਦਿੱਤਾ ਗਿਆ ਪਰ ਇਸ ਨੂੰ ਲੈ ਕੇ ਚੰਡੀਗੜ੍ਹ ਏਅਰ ਫੋਰਸ ਦੇ ਨਾਲ ਜੁੜਦੇ ਜ਼ੀਰਕਪੁਰ ਦੇ ਖੇਤਰ ਵਸਨੀਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ’ਤੇ ਵਾਰ ਵਾਰ ਜੰਗੀ ਸਾਇਰਨ ਵੱਜਣ ਕਾਰਨ ਲੰਘੀ ਸਾਰੀ ਰਾਤ ਜ਼ਿਆਦਾਤਰ ਲੋਕਾਂ ਨੇ ਜਾਗ ਕੇ ਕੱਢੀ। ਲੋਕ ਜੰਗ ਦੇ ਖਤਰੇ ਨੂੰ ਦੇਖਦਿਆਂ ਜ਼ਰੂਰੀ ਵਸਤਾਂ ਦੀ ਜਮਾਂਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ। ਜ਼ਿਆਦਾਤਰ ਲੋਕਾਂ ਵੱਲੋਂ ਰਾਸ਼ਨ ਸਟੋਰ ਕੀਤਾ ਜਾ ਰਿਹਾ ਹੈ। ਇਸੇ ਤਰਾਂ ਲੋਕ ਡੀਜ਼ਲ ਅਤੇ ਪੈਟਰੋਲ ਵੀ ਸਟੋਰ ਕਰ ਰਹੇ ਹਨ ਤਾਂ ਜੋ ਇਸ ਦੀ ਕਿੱਲਤ ਨਾ ਆਏ। ਇਸ ਤੋਂ ਇਲਾਵਾ ਲੋਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਪੇਟੀਆਂ ਵੀ ਖਰੀਦੀ ਜਾ ਰਹੀਆਂ ਹਨ। ਦੂਜੇ ਪਾਸੇ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਐਸਡੀਐਮ ਡੇਰਾਬੱਸੀ ਅਮਿਤ ਗੁਪਤਾ ਨੇ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਗਾਈਡ ਲਾਈਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਜਾਅਲੀ ਨਿਊਜ਼ ਜਾਂ ਵੀਡਿਓ ਨਾ ਫੈਲਾਉਣ ਤਾਂ ਜੋ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਨਾ ਹੋਏ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਸਮੇਂ ਸਮੇਂ ’ਤੇ ਹਦਾਇਤਾਂ ਜਾਰੀ ਕੀਤੀ ਜਾ ਰਹੀਆਂ ਹਨ ਜਿਸਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ।

Advertisement

Advertisement