ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ-ਪਾਕਿ ਤਣਾਅ: ਚੰਡੀਗੜ੍ਹ ’ਤੇ ਹਮਲੇ ਦੀ ਕੋਸ਼ਿਸ਼ ਮਗਰੋਂ ਪ੍ਰਸ਼ਾਸਨ ਮੁਸਤੈਦ

08:10 AM May 09, 2025 IST
featuredImage featuredImage

ਆਤਿਸ਼ ਗੁਪਤਾ
ਚੰਡੀਗੜ੍ਹ, 8 ਮਈ
ਭਾਰਤ-ਪਾਕਿਸਤਾਨ ਵਿਚਾਲੇ ਲਗਾਤਾਰ ਵੱਧ ਰਹੇ ਤਣਾਅ ਦੌਰਾਨ ਪਾਕਿਸਤਾਨ ਵੱਲੋਂ ਚੰਡੀਗੜ੍ਹ ’ਤੇ ਹਮਲੇ ਦੀ ਕੋਸ਼ਿਸ਼ ਕਰਨ ਦੀਆਂ ਖ਼ਬਰਾਂ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ। ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਿਸੇ ਕਿਸਮ ਦੇ ਹਵਾਈ ਹਮਲੇ ਨਾਲ ਨਜਿੱਠਣ ਲਈ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਯੂਟੀ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਮੌਕ ਡਰਿੱਲ ਦੌਰਾਨ ਸ਼ਹਿਰ ਦੇ ਲੋਕਾਂ ਨੂੰ ਚਿਤਾਵਨੀ ਵਾਲੇ ਸਾਇਰਨ ਦੀ ਘੱਟ ਆਵਾਜ਼ ਸੁਣਨ ਕਰਕੇ ਸ਼ਹਿਰ ਵਿੱਚ ਚਿਤਾਵਨੀ ਸਾਇਰਨ ਦੀ ਗਿਣਤੀ 20 ਤੋਂ ਵਧਾ ਕੇ 50 ਕਰਨ ਦਾ ਫ਼ੈਸਲਾ ਕੀਤਾ ਹੈ। ਯੂਟੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਚਿਤਾਵਨੀ ਵਾਲੇ ਸਾਇਰਨਾਂ ਨੂੰ ਜਲਦ ਹੀ ਸਥਾਪਤ ਕੀਤਾ ਜਾਵੇਗਾ। ਯੂਟੀ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਮੌਕ ਡਰਿੱਲ ਵਾਂਗ ਹੀ ਸ਼ਹਿਰ ’ਚ ਐਮਰਜੈਂਸੀ ਸਥਿਤੀ ਆਉਣ ’ਤੇ ਉਸ ਦਾ ਸਾਹਮਣਾ ਕਰਨ ਲਈ 300 ਆਮ ਲੋਕਾਂ ਨੂੰ ਅਤੇ 600 ਦੇ ਕਰੀਬ ਐੱਨਸੀਸੀ ਤੇ ਐੱਨਐੱਸਐੱਸ ਦੇ ਵਾਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਹਾਲਾਤ ਵਿੱਚ ਇਹ ਵਾਲੰਟੀਅਰ ਅੱਗੇ ਵੱਧ ਕੇ ਲੋਕਾਂ ਦੀ ਸੇਵਾ ਕਰ ਸਕਣ। ਇਸ ਤੋਂ ਇਲਾਵਾ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾ ਰਿਹਾ ਹੈ। ਇਸ ਕੰਟਰੋਲ ਰੂਮ ਦੇ ਨਾਲ ਪੁਲੀਸ, ਫਾਇਰ ਬਿਗ੍ਰੇਡ, ਸਿਹਤ ਸਹੂਲਤਾਂ ਸਣੇ ਵੱਖ-ਵੱਖ ਵਿਭਾਗਾਂ ਨੂੰ ਨਾਲ ਜੋੜਿਆ ਜਾਵੇਗਾ। ਯੂਟੀ ਪ੍ਰਸ਼ਾਸਨ ਵੱਲੋਂ ਕਿਸੇ ਵੀ ਹਾਲਾਤ ਵਿੱਚ ਸੰਚਾਰ ਦੇ ਸਾਧਨਾਂ ਵਿੱਚ ਰੁਕਾਵਟ ਪੈਦਾ ਹੋਣ ’ਤੇ ਸੈਟੇਲਾਈਟ ਫੋਨਾਂ ਦੀ ਵਰਤੋਂ ਕਰਨ ਲਈ ਤਿਆਰੀ ਵੀ ਖਿੱਚ ਲਈ ਹੈ।
ਜ਼ਿਕਰਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਲੰਘੇ ਦਿਨ ਮੌਕ ਡਰਿੱਲ ਤੇ ਬਲੈਕਆਊਟ ਰਾਹੀਂ ਲੋਕਾਂ ਨੂੰ ਹਵਾਈ ਹਮਲਾ ਹੋਣ ’ਤੇ ਬਚਾਅ ਕਾਰਜਾਂ ਬਾਰੇ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਕਿਸੇ ਵੀ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਐਮਰਜੈਂਸੀ ਵਰਗੀ ਸਥਿਤੀ ਆਉਣ ’ਤੇ ਉਸ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਕਿਸੇ ਕਿਸਮ ਦੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

Advertisement

Advertisement