ਭਾਰਤ ਵੱਲੋਂ ‘ਅਪਰੇਸ਼ਨ ਸਿੰਧੂ’ ਸ਼ੁਰੂ
04:59 AM Jun 19, 2025 IST
ਨਵੀਂ ਦਿੱਲੀ: ਭਾਰਤ ਨੇ ਅੱਜ ਇਰਾਨ ’ਚੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ‘ਅਪਰੇਸ਼ਨ ਸਿੰਧੂ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਕਿਉਂਕਿ ਇਰਾਨ ਤੇ ਇਜ਼ਰਾਈਲ ਵਿਚਾਲੇ ਸੰਘਰਸ਼ ਘੱਟ ਹੋਣ ਦੀ ਕੋਈ ਸੰਭਾਵਨਾ ਨਹੀਂ ਦਿਖ ਰਹੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਭਾਰਤ ਵਿਦੇਸ਼ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦਾ ਹੈ।’’ ਇਰਾਨ ਵਿੱਚ 4000 ਤੋਂ ਵੱਧ ਭਾਰਤੀ ਨਾਗਰਿਕ ਰਹਿ ਰਹੇ ਹਨ ਅਤੇ ਉਨ੍ਹਾਂ ’ਚੋਂ ਅੱਧੇ ਵਿਦਿਆਰਥੀ ਹਨ। ਨਵੀਂ ਦਿੱਲੀ ਨੇ ਕਿਹਾ ਕਿ ਉਹ ਨਿਕਾਸੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਚਲਾਉਣ ਲਈ ਇਰਾਨ ਅਤੇ ਆਰਮੀਨੀਆ ਦੀਆਂ ਸਰਕਾਰਾਂ ਦੇ ਧੰਨਵਾਦੀ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਇਰਾਨ ਵਿੱਚ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਤਹਿਰਾਨ ਵਿੱਚ ਭਾਰਤੀ ਦੂਤਘਰ ਦੀ ਐਮਰਜੈਂਸੀ ਹੈਲਪਲਾਈਨ ਅਤੇ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਵੱਲੋਂ ਕਾਇਮ ਕੀਤੇ ਗਏ 24X7 ਕੰਟਰੋਲ ਰੂਮ ਰਾਹੀਂ ਸੰਪਰਕ ਵਿੱਚ ਰਹਿਣ। -ਪੀਟੀਆਈ
Advertisement
Advertisement