ਭਾਸ਼ਣ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ
05:52 AM Apr 28, 2025 IST
ਪਾਤੜਾਂ: ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਦਫ਼ਤਰੀ ਵਾਲਾ ਦੇ ਦੋ ਵਿਦਿਆਰਥੀਆਂ ਨੇ ਅੰਤਰ-ਸਕੂਲ ਭਾਸ਼ਣ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਵੀਂ ਜਮਾਤ ਦੀ ਵਿਦਿਆਰਥਣ ਸੁਵਰੀਨ ਕੌਰ ਨੇ ਪਹਿਲਾ ਅਤੇ ਅੱਠਵੀਂ ਜਮਾਤ ਦੀ ਅਨਾਹਤ ਪੰਨੂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਡਾ. ਅੰਮ੍ਰਿਤਪਾਲ ਸਿੰਘ ਕਾਲੇਕਾ ਅਤੇ ਸਕੂਲ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਨੇ ਜੇਤੂਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement
Advertisement