ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਸ਼ਾ ਵਿਭਾਗ ਵੱਲੋਂ ਮੁੱਖ ਸਕੱਤਰ ਕੇਏਪੀ ਸਿਨਹਾ ਖ਼ਿਲਾਫ਼ ਕਾਰਵਾਈ ਦੇ ਸੰਕੇਤ

05:22 AM May 11, 2025 IST
featuredImage featuredImage

ਗੁਰਨਾਮ ਸਿੰਘ ਅਕੀਦਾ
ਪਟਿਆਲਾ, 10 ਮਈ
ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁੱਖ ਸਕੱਤਰ ਆਫ਼ ਗਵਰਨਰ ਆਫ਼ ਪੰਜਾਬ ਆਈਏਐੱਸ ਕੇਏਪੀ ਸਿਨਹਾ ਵਿਰੁੱਧ ਭਾਸ਼ਾ ਐਕਟ 2008 ਤਹਿਤ ਬਣਦੇ ਨਿਯਮਾਂ ਤਹਿਤ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਗਏ ਹਨ। ਉਨ੍ਹਾਂ ’ਤੇ ਹੁਣ ਸਰਕਾਰੀ ਪੱਧਰ ’ਤੇ ਚਿੱਠੀਆਂ ਅੰਗਰੇਜ਼ੀ ਵਿੱਚ ਜਾਰੀ ਕਰਨ ਦਾ ਦੋਸ਼ ਹੈ। ਇਸ ਨੂੰ ਭਾਸ਼ਾ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤੀਆਂ ਚਿੱਠੀਆਂ ਦੀ ਤੌਹੀਨ ਸਮਝੀ ਜਾ ਰਹੀ ਹੈ। ਇਸ ਸਬੰਧੀ ਭਾਸ਼ਾ ਵਿਭਾਗ ਦੇ ਡਾਇਰੈਕਟਰ ਕੋਲ ਸ਼ਿਕਾਇਤਾਂ ਵੀ ਭੇਜੀਆਂ ਗਈਆਂ ਹਨ। ਜਾਣਕਾਰੀ ਅਨੁਸਾਰ 9 ਮਈ ਨੂੰ ਕੇਏਪੀ ਸਿਨਹਾ ‘ਚੀਫ਼ ਸੈਕਟਰੀ ਟੂ ਦਾ ਗਵਰਨਰ ਪੰਜਾਬ’ ਵੱਲੋਂ 23 ਜ਼ਿਲ੍ਹਿਆਂ ਵਿੱਚ ਸਕੱਤਰਾਂ ਨੂੰ ਨਿਯੁਕਤ ਕਰਨ ਸਬੰਧੀ ਚਿੱਠੀ ਅੰਗਰੇਜ਼ੀ ਵਿੱਚ ਜਾਰੀ ਕੀਤੀ ਗਈ ਹੈ। ਇਸ ਬਾਰੇ ਭਾਸ਼ਾ ਚਿੰਤਕ ਰਾਮੇਸ਼ਵਰ ਸਿੰਘ ਨੇ ਪੱਤਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਭੇਜਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਭਾਸ਼ਾ ਵਿਭਾਗ ਵੱਲੋਂ ਅੰਗਰੇਜ਼ੀ ਵਿੱਚ ਚਿੱਠੀਆਂ ਜਾਰੀ ਕਰਨ ਵਿਰੁੱਧ ਚਿੱਠੀਆਂ ਕੱਢੀਆਂ ਗਈਆਂ ਸਨ। ਮਗਰੋਂ ਚਿੱਠੀਆਂ ਪੰਜਾਬੀ ਵਿੱਚ ਜਾਰੀ ਹੋਣ ਲੱਗ ਪਈਆਂ ਸਨ, ਹੁਣ ਫੇਰ ਮੁੱਖ ਸਕੱਤਰ ਵੱਲੋਂ ਭਾਸ਼ਾ ਐਕਟ 2008 ਦੀ ਉਲੰਘਣਾ ਕੀਤੀ ਗਈ ਹੈ। ਇਸ ਸਬੰਧੀ ਮੁੱਖ ਸਕੱਤਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਧਰ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਹੈ ਕਿ ਜੇ ਮੁੜ ਮੁੱਖ ਸਕੱਤਰ ਵੱਲੋਂ ਚਿੱਠੀਆਂ ਅੰਗਰੇਜ਼ੀ ਵਿੱਚ ਜਾਰੀ ਕੀਤੀਆਂ ਗਈਆਂ ਹਨ ਤਾਂ ਇਹ ਭਾਸ਼ਾ ਐਕਟ 2008 ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਵਿੱਚ ਚਿੱਠੀਆਂ ਜਾਰੀ ਕਰਨ ਦੇ ਮਾਮਲੇ ਵਿੱਚ ਭਾਸ਼ਾ ਐਕਟ 2008 ਕੀ ਕਹਿੰਦਾ ਹੈ, ਇਸ ਬਾਰੇ ਸੋਮਵਾਰ ਨੂੰ ਕਾਰਵਾਈ ਕਰਨ ਲਈ ਵਿਚਾਰਿਆ ਜਾਵੇਗਾ।

Advertisement

Advertisement