ਭੁੱਕੀ ਤੇ ਲਾਹਣ ਬਰਾਮਦ
04:03 AM Jun 19, 2025 IST
ਪੱਤਰ ਪ੍ਰੇਰਕ
ਲਹਿਰਾਗਾਗਾ, 18 ਜੂਨ
ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਐੱਸਐੱਚਓ ਸਦਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਉਰਫ ਚੈਨਾ ਵਾਸੀ ਲਹਿਲ ਖੁਰਦ ਵਜੋਂ ਹੋਈ ਹੈ। ਉਸ ਕੋਲੋਂ ਇੱਕ ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ। ਪੁਲੀਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ, ਸਹਾਇਕ ਥਾਣੇਦਾਰ ਗੁਰਮੇਲ ਰਾਮ ਨੇ ਮੁਖਬਰੀ ਮਿਲਣ ’ਤੇ ਸ਼ੇਰਾ ਸਿੰਘ ਵਾਸੀ ਘੋੜੇਨਬ ਦੇ ਰਿਹਾਇਸ਼ੀ ਘਰ ਵਿੱਚ ਛਾਪਾ ਮਾਰ ਕੇ 150 ਲਿਟਰ ਲਾਹਣ ਬਰਾਮਦ ਕੀਤਾ। ਸਦਰ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement