ਭੁੱਟਾ ਨੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਵਾਈ
05:10 AM Feb 04, 2025 IST
ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਾਲਪੁਰ ਵਿਖੇ ਸਾਬਕਾ ਸਰਪੰਚ ਹਰਦੇਵ ਸਿੰਘ ਦੀ ਅਗਵਾਈ ਵਿੱਚ ਸ਼੍ਰੋੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਜੋ ਆਪਣੇ ਕਾਰਜਕਾਲ ਦੌਰਾਨ ਵਿਕਾਸ ਕੀਤਾ ਉਹ ਲਾਮਿਸਾਲ ਹੈ। ਇਸ ਮੌਕੇ ਹਰਬੰਸ ਸਿੰਘ ਬਾਲਪੁਰ, ਗੁਰਦਵਿੰਦਰ ਸਿੰਘ ਨੰਬਰਦਾਰ, ਨਛੱਤਰ ਸਿੰਘ, ਨਰਪਿੰਦਰਦੀਪ ਸਿੰਘ ਨਿੰਪੀ, ਪਿਆਰਾ ਸਿੰਘ, ਦਵਿੰਦਰ ਸਿੰਘ ਨੀਟਾ, ਸ਼ਮਸ਼ੇਰ ਸਿੰਘ, ਸਰਵਰਿੰਦਰ ਸਿੰਘ, ਦਲਵਾਰਾ ਸਿੰਘ ਵਿਰਕ, ਬਲਵੀਰ ਸਿੰਘ ਅਤੇ ਧਰਮਿੰਦਰ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement