ਭੇਤ-ਭਰੀ ਹਾਲਤ ਵਿੱਚ ਨੌਜਵਾਨ ਲਾਪਤਾ
05:53 AM Jan 09, 2025 IST
ਪੱਤਰ ਪ੍ਰੇਰਕ
ਲਹਿਰਾਗਾਗਾ, 8 ਜਨਵਰੀ
ਪਿੰਡ ਰਾਮਗੜ੍ਹ ਸੰਧੂਆਂ ਦਾ ਨੌਜਵਾਨ ਅਮਨਦੀਪ ਸਿੰਘ ਅਮਨਾ (22) ਪੁੱਤਰ ਕੇਵਲ ਸਿੰਘ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਿਆ। ਐੱਸਐੱਸਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਕੇਵਲ ਸਿੰਘ ਵਾਸੀ ਰਾਮਗੜ੍ਹ ਸੰਧੂਆਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੇਵਲ ਸਿੰਘ ਅਨੁਸਾਰ ਉਸ ਦਾ ਲੜਕਾ ਅਮਨਦੀਪ ਸਿੰਘ 4 ਜਨਵਰੀ ਨੂੰ ਘਰੋਂ ਗਿਆ ਸੀ ਜੋ ਹੁਣ ਤੱਕ ਵਾਪਸ ਨਹੀਂ ਆਇਆ। ਉਸ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਕਿਸੇ ਨੇ ਆਪਣੀ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਫਿਲਹਾਲ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
Advertisement
Advertisement