ਭ੍ਰਿਸ਼ਟਾਚਾਰ ਮਾਮਲਾ: ਸੁਪਰੀਮ ਕੋਰਟ ਵੱਲੋਂ ਯੇਦੀਯੁਰੱਪਾ ਦੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ
05:00 AM Apr 12, 2025 IST
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਜਪਾ ਦੇ ਸੀਨੀਅਰ ਆਗੂ ਬੀਐੱਸ ਯੇਦੀਯੁਰੱਪਾ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਮੁੜ ਸ਼ੁਰੂ ਕਰਨ ਦੇ ਹੁਕਮ ਵਿਰੁੱਧ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਕਰਨਾਟਕ ਹਾਈ ਕੋਰਟ ਨੇ 5 ਜਨਵਰੀ 2021 ਨੂੰ ਸ਼ਿਕਾਇਤਕਰਤਾ ਏ. ਆਲਮ ਪਾਸ਼ਾ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਦਿੱਤੀ ਸੀ। ਪਾਸ਼ਾ ਨੇ ਯੇਦੀਯੁਰੱਪਾ, ਸਾਬਕਾ ਉਦਯੋਗ ਮੰਤਰੀ ਮੁਰੂਗੇਸ਼ ਆਰ. ਨਿਰਾਨੀ ਅਤੇ ਕਰਨਾਟਕ ਉਦਯੋਗ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਸ਼ਿਵਾਸਵਾਮੀ ਕੇਐੱਸ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਦੋਸ਼ ਲਾਇਆ ਸੀ। -ਪੀਟੀਆਈ
Advertisement
Advertisement