ਭ੍ਰਿਸ਼ਟਾਚਾਰ ਮਾਮਲੇ ’ਚ ਜੈਨ ਏਸੀਬੀ ਅੱਗੇ ਪੇਸ਼
04:58 AM Jun 07, 2025 IST
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਸਰਕਾਰੀ ਸਕੂਲਾਂ ਵਿੱਚ ਕਲਾਸਾਂ ਦੀ ਉਸਾਰੀ ’ਚ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਪੁੱਛ-ਪੜਤਾਲ ਲਈ ਅੱਜ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਅੱਗੇ ਪੇਸ਼ ਹੋਏ। ਏਸੀਬੀ ਦਫ਼ਤਰ ਜਾਣ ਤੋਂ ਪਹਿਲਾਂ ਜੈਨ ਨੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਪਿਛਲੀ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਹੇਠਲੀ ਸਰਕਾਰ ਨੇ ਦਿੱਲੀ ਵਿੱਚ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਸੀ, ਜਦਕਿ ਮੌਜੂਦਾ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਸਿਰਫ਼ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੁੱਖ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Advertisement
Advertisement