ਭ੍ਰਿਸ਼ਟਾਚਾਰ ਵਿਰੋਧੀ ਫਰੰਟ ਮਾਛੀਵਾੜਾ ਦੀ ਮੀਟਿੰਗ
ਮਾਛੀਵਾੜਾ: ਭ੍ਰਿਸ਼ਟਾਚਾਰ ਵਿਰੋਧੀ ਫਰੰਟ ਮਾਛੀਵਾੜਾ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬੋਰਡ ਪ੍ਰੀਖਿਆਵਾਂ ਦਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਪੰਜਾਬੀ ਵਿਸ਼ੇ ’ਚੋਂ ਬਹੁਗਿਣਤੀ ਸਿਖਿਆਰਥੀ ਫੇਲ੍ਹ ਹੋਏ ਹਨ ਜੋ ਚਿੰਤਾ ਦਾ ਵਿਸ਼ਾ ਹਨ ਜਦਕਿ ਦੂਜੇ ਪਾਸੇ ਪੰਜਾਬ ਦੇ ਸਕੂਲਾਂ ਵਿਚ ਤੇਲਗੂ ਭਾਸ਼ਾ ਪੜ੍ਹਾਉਣ ਲਈ ਸਮਰ ਕੈਂਪ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਮਾਛੀਵਾੜਾ ਤੋਂ ਰਾਹੋਂ (ਨਵਾਂਸ਼ਹਿਰ) ਨੂੰ ਜਾਣ ਵਾਲੀ ਸੜਕ ’ਤੇ ਬਣੇ ਸਤਲੁਜ ਦਰਿਆ ਉੱਪਰ ਬਣੇ ਪੁਲ ਦੀ ਮੁਰੰਮਤ ਨਾ ਹੋਣ ਕਾਰਨ ਭਾਰੀ ਵਾਹਨਾਂ ਦੀ ਆਵਾਜਾਈ ਬੰਦ ਕੀਤੀ ਹੋਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਪੁਲ ਦੀ ਮੁਰੰਮਤ ਕਰਵਾਈ ਜਾਵੇ ਅਤੇ ਵਾਹਨਾਂ ਦੀ ਆਵਾਜਾਈ ਬਹਾਲ ਕੀਤੀ ਜਾਵੇ। ਇਸ ਮੌਕੇ ਪ੍ਰਧਾਨ ਬਹਾਦਰ ਸਿੰਘ ਔਜਲਾ, ਪ੍ਰੈੱਸ ਸਕੱਤਰ ਸੁਭਾਸ਼ ਚੰਦਰ ਨਾਗਪਾਲ, ਜਸਪਾਲ ਸਿੰਘ, ਰਾਜਿੰਦਰ ਸਿੰਘ ਸਮਰਾਲਾ, ਸੁਰਿੰਦਰ ਸਿੰਘ ਗਿੱਲ, ਜਗੀਰ ਸਿੰਘ ਲੌਂਗੀਆ, ਜਗਮੋਹਣ ਸਿੰਘ ਰਹੀਮਾਬਾਦ, ਰਮਨ ਕੁਮਾਰ ਹਾਜ਼ਰ ਸਨ। -ਪੱਤਰ ਪ੍ਰੇਰਕ