ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

04:45 AM Apr 10, 2025 IST
featuredImage featuredImage
ਮਾਰਕੀਟ ਕਮੇਟੀ ਚੇਅਰਮੈਨ ਦਾ ਅਹੁਦਾ ਸੰਭਾਲਦੇ ਹੋਏ ਪਰਮਿੰਦਰ ਸਿੰਘ ਭੰਗੂ।

ਪਰਸ਼ੋਤਮ ਬੱਲੀ

Advertisement

ਬਰਨਾਲਾ, 9 ਅਪਰੈਲ
ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿੱਚ ਪਰਮਿੰਦਰ ਸਿੰਘ ਭੰਗੂ ਨੇ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ। ਇਸ ਮੌਕੇ ਸੰਸਦ ਮੈਂਬਰ ਮੀਤ ਹੇਅਰ ਨੇ ਨਵ-ਨਿਯੁਕਤ ਚੇਅਰਮੈਨ ਪਰਮਿੰਦਰ ਭੰਗੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸ੍ਰੀ ਭੰਗੂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ੍ਰੀ ਭੰਗੂ ਵੱਲੋਂ ਨਿਯੁਕਤੀ ਮਗਰੋਂ ਕਰੋੜਾਂ ਦੇ ਕੰਮ ਮੰਡੀ ਬੋਰਡ ਰਾਹੀਂ ਸ਼ੁਰੂ ਕੀਤੇ ਗਏ ਹਨ ਜੋ ਸ਼ਲਾਘਾਯੋਗ ਹੈ।
ਇਸ ਮੌਕੇ ਸ੍ਰੀ ਭੰਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਫ਼ਸਲੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਅਗਵਾਈ ਹੇਠ ਕਰੋੜਾਂ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ ਅਤੇ ਮਾਰਕੀਟ ਕਮੇਟੀ ਰਾਹੀਂ ਮੁੱਖ ਮੰਡੀ ਵਿੱਚ ਕੰਮਾਂ ਲਈ ਫੰਡਾਂ ਦੇ ਗੱਫ਼ੇ ਸਰਕਾਰ ਵੱਲੋਂ ਆਏ ਹਨ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਹੋਰ ਚੇਅਰਮੈਨ, ਆਗੂ ਅਤੇ ਪਤਵੰਤੇ ਹਾਜ਼ਰ ਸਨ।

Advertisement
Advertisement