ਭੱਠਾ ਮਾਲਕਾਂ ਵੱਲੋਂ ਮੰਗਾਂ ਬਾਰੇ ਵਿਚਾਰ-ਚਰਚਾ
05:28 AM Jan 04, 2025 IST
ਪੱਤਰ ਪ੍ਰੇਰਕ
Advertisement
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ
ਜ਼ਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਭੱਠਾ ਉਦਯੋਗ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਭੱਠਾ ਮਾਲਕ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਜਿਸ ਕਾਰਨ ਭੱਠਾ ਮਾਲਕਾਂ ਨੂੰ ਕਿਸੇ ਸਮੇਂ ਵੀ ਭੱਠੇ ਬੰਦ ਕਰਨ ਲਈ ਮਜਬੂਰ ਹੋਣਾ ਪੈ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਪੇਂਡੂ ਵਿਕਾਸ ਕਾਰਜਾਂ ਅਤੇ ਸਰਕਾਰੀ ਇਮਾਰਤਾਂ ਦੀ ਉਸਾਰੀ ’ਚ ਲਾਲ ਇੱਟਾਂ ਲਗਾਉਣ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਤਾਂ ਭੱਠਾ ਕਾਰੋਬਾਰ ਨੂੰ ਬਚਾਇਆ ਜਾ ਸਕੇ। ਇਸ ਮੌਕੇ ਪ੍ਰੇਮ ਗੁਪਤਾ, ਭਾਰਤ ਭੂਸ਼ਣ, ਰਾਜੀਵ ਮੱਖਣ, ਗਿੰਨੀ, ਪਵਨ ਗੁਪਤਾ ਤੇ ਸੰਦੀਪ ਗਰਗ ਆਦਿ ਹਾਜ਼ਰ ਸਨ।
Advertisement
Advertisement