ਮਜ਼ਦੂਰਾਂ ਵੱਲੋਂ ਜੰਗ ਦਾ ਵਿਰੋਧ
04:26 AM May 10, 2025 IST
ਪੱਤਰ ਪ੍ਰੇਰਕ
ਜਲੰਧਰ, 9 ਮਈ
ਪੇਂਡੂ ਮਜ਼ਦੂਰ ਯੂਨੀਅਨ ਮਹਿਤਪੁਰ ਇਲਾਕਾ ਕਮੇਟੀ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਭਾਰਤ ਅਤੇ ਪਾਕਿਸਤਾਨ ਦਰਮਿਆਨ ਪੈਦਾ ਹੋਏ ਜੰਗ ਦੇ ਹਾਲਾਤ ’ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕਾਂ ਦੇ ਮਿਹਨਤਕਸ਼ ਲੋਕ ਜੰਗ ਨਹੀਂ ਅਮਨ ਚਾਹੁੰਦੇ ਹਨ। ਇਸ ਭਾਰਤ ਅਤੇ ਪਾਕਿਸਤਾਨ ਨੂੰ ਆਪਸ ਵਿੱਚ ਗੱਲਬਾਤ ਕਰ ਕੇ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੰਗ ਦੇ ਪੈਦਾ ਹੋਏ ਹਾਲਾਤ ਨੇ ਲੋਕਾਂ ਵਿੱਚ ਇਨਾ ਡਰ ਪੈਦਾ ਕਰ ਦਿੱਤਾ ਹੈ। ਡਰ ਕਾਰਨ ਲੋਕ ਆਪਣੇ ਕਾਰੋਬਾਰਾਂ ਨੂੰ ਸਮੇਟ ਰਹੇ ਹਨ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਬੇਰੁਜ਼ਗਾਰੀ ਪੈਦਾ ਹੋਵੇਗੀ। ਮੀਟਿੰਗ ਉਪਰੰਤ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਬੀਡੀਪੀਓ ਨੂੰ ਮੰਗ ਪੱਤਰ ਸੌਂਪਿਆ ਗਿਆ।
Advertisement
Advertisement