ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
05:16 AM Jun 10, 2025 IST
ਬਹਾਦਰਜੀਤ ਸਿੰਘ
Advertisement
ਬਲਾਚੌਰ, 9 ਜੂਨ
ਸਵਰਾਜ ਮਾਜਦਾ ਕੰਟ੍ਰੈਕਟ ਡਰਾਇਵਰ ਵਰਕਰ ਯੂਨੀਅਨ ਵੱਲੋਂ ਅੱਜ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਰੋਹ ਭਰਪੂਰ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਗੁਰਦੇਵ ਸਿੰਘ ਬਾਗੀ ਨੇ ਕਿਹਾ ਕਿ ਦੇਸ਼ ਦੇ ਮਜ਼ਦੂਰਾਂ, ਮੁਲਾਜ਼ਮਾਂ ਵੱਲੋਂ ਚਾਰ ਲੇਬਰ ਕੋਰਟ ਰੱਦ ਕਰਵਾਉਣ ਅਤੇ ਕਿਰਤੀਆਂ ਪੱਖੀ ਕਿਰਤ ਕਾਨੂੰਨਾਂ ਦੀ ਬਹਾਲੀ ਲਈ 9 ਜੁਲਾਈ ਨੂੰ ਦੇਸ਼ਿਵਆਪੀ ਹੜਤਾਲ ਦਾ ਸੱਦਾ ਦਿੱਤਾ ਹੋਇਆ ਹੈ। ਪੰਜਾਬ ਦੇ ਮਜ਼ਦੂਰ ਮੁਲਾਜ਼ਮ ਦੇਸ਼ ਵਿਆਪੀ ਹੜਤਾਲ ਦੇ ਨਾਲ ਪੰਜਾਬ ਸਰਕਾਰ ਦਾ ਵਿਰੋਧ ਵੱਡੇ ਪੱਧਰ ’ਤੇ ਕਰਨਗੇ। ਇਸ ਰੈਲੀ ਵਿੱਚ ਯੂਨੀਅਨ ਦੇ ਜਨਰਲ ਸਕੱਤਰ ਪਰਮਿੰਦਰ ਕੰਗ, ਗੁਰਨਾਮ ਸਿੰਘ, ਗੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ ਅਤੇ ਹਰੀਸ਼ ਕੁਮਾਰ ਹਾਜ਼ਰ ਸਨ।
Advertisement
Advertisement