ਮਜ਼ਦੂਰਾਂ ਵੱਲੋਂ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼
ਬਾਘਾਪੁਰਾਣਾ, 17 ਮਾਰਚ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਲਖਬੀਰ ਸਿੰਘ ਲੱਖਾ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਪਿੰਡ ਰਾਜੇਆਣਾ ਵਿੱਚ ਹੋਈ। ਉਨ੍ਹਾਂ ਸੂਬਾ ਸਰਕਾਰ ਉੱਪਰ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੇ ਮਜ਼ਦੂਰਾਂ ਦੀਆਂ ਲਟਕਦੀਆਂ ਮੰਗਾਂ ਪ੍ਰਤੀ ਅਜੇ ਤੱਕ ਕੋਈ ਧਿਆਨ ਨਹੀਂ ਦਿੱਤਾ। ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਘੋਲੀਆ ਅਤੇ ਜ਼ਿਲ੍ਹਾ ਸਕੱਤਰ ਸ਼ਿੰਦਰ ਸਿੰਘ ਸਾਫੂਵਾਲਾ ਨੇ ਦੱਸਿਆ ਕਿ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਮਜ਼ਦੂਰਾਂ ਦੀਆਂ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ, ਪਰ ਸੂਬਾ ਸਰਕਾਰਾਂ ਨੇ ਮੰਗਾਂ ਪ੍ਰਤੀ ਧਿਆਨ ਨਹੀਂ ਦਿੱਤਾ। ਉਨ੍ਹਾਂ ਆਖਿਆ ਕਿ ਜੇਕਰ ਮੌਜੂਦਾ ਸਰਕਾਰ ਨੇ ਵੀ ਮੰਗਾਂ ਨਾ ਮੰਨੀਆਂ ਤਾਂ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਮੀਟਿੰਗ ਦੌਰਾਨ ਪਿੰਡ ਕਮੇਟੀ ਦੀ ਚੋਣ ਵੀ ਕੀਤੀ ਗਈ ਜਿਸ ਵਿੱਚ ਹਰਪਾਲ ਸਿੰਘ ਪ੍ਰਧਾਨ, ਸੁਖਦੇਵ ਸਿੰਘ ਮੀਤ ਪ੍ਰਧਾਨ, ਫਿਕਰ ਸਿੰਘ ਖਜ਼ਾਨਚੀ, ਭਜਨ ਸਿੰਘ ਪ੍ਰੈਸ ਸਕੱਤਰ, ਸਾਧੂ ਸਿੰਘ ਸਕੱਤਰ ਅਤੇ ਸਤਿਨਾਮ ਸਿੰਘ, ਮੇਜਰ ਸਿੰਘ, ਚਰਨ ਸਿੰਘ, ਲੱਖਾ ਸਿੰਘ, ਪ੍ਰੀਤਮ ਸਿੰਘ, ਰਾਜ ਸਿੰਘ , ਮਨਜੀਤ ਸਿੰਘ ਤੇ ਕੇਵਲ ਸਿੰਘ ਕਮੇਟੀ ਮੈਂਬਰ ਚੁਣੇ ਗਏ।