ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰ ਆਗੂ ’ਤੇ ਹਮਲੇ ਕਰਨ ਵਾਲਿਆਂ ਨੇ ਗਲਤੀ ਸਵੀਕਾਰੀ

05:30 AM Jul 06, 2025 IST
featuredImage featuredImage
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਹੋਰ ਮਜ਼ਦੂਰ ਕਿਸਾਨ ਆਗੂ।
ਕਰਮਵੀਰ ਸਿੰਘ ਸੈਣੀ
Advertisement

ਮੂਨਕ, 5 ਜੁਲਾਈ

ਪਿੰਡ ਗੋਬਿੰਦਪੁਰਾ ਪਾਪੜਾ ਵਿੱਚ ਪੰਚਾਇਤੀ ਜ਼ਮੀਨ ਦੇ ਮਾਮਲੇ ਸਬੰਧੀ ਬੀਤੇ ਦਿਨੀਂ ਮਜ਼ਦੂਰ ਆਗੂ ਹਰਭਗਵਾਨ ਸਿੰਘ ਮੂਨਕ ’ਤੇ ਹੋਏ ਹਮਲੇ ਕਰਕੇ ਪਿਛਲੇ ਕਈ ਦਿਨਾਂ ਤੋਂ ਪਿੰਡ ਤੇ ਇਲਾਕੇ ’ਚ ਬਣਿਆ ਤਣਾਅ ਉਸ ਸਮੇਂ ਸੁਖਾਵਾਂ ਮੋੜ ਲੈ ਗਿਆ ਜਦੋਂ ਮਜ਼ਦੂਰ ਆਗੂ ਦੇ ਬਿਆਨਾਂ ’ਤੇ ਦਰਜ ਮੁਕੱਦਮੇ ’ਚ ਨਾਮਜ਼ਦ ਪਾਪੜਾ ਦੇ ਸਾਬਕਾ ਸਰਪੰਚ ਹੁਕਮਾ ਸਿੰਘ ਮੌਜੂਦਾ ਸਰਪੰਚ ਕੁਲਵਿੰਦਰ ਸਿੰਘ ਤੇ ਬਾਕੀ ਵਿਅਕਤੀਆਂ ਨੇ ਮਜ਼ਦੂਰਾਂ ਕਿਸਾਨਾਂ ਦੇ ਇਕੱਠ ’ਚ ਆਪਣੀ ਗਲਤੀ ਦਾ ਅਹਿਸਾਸ ਕਰ ਲਿਆ। ਇਸ ਤੋਂ ਇਲਾਵਾ ਮਜ਼ਦੂਰਾਂ ਦੀ ਮਰਜ਼ੀ ਤੋਂ ਬਿਨਾਂ ਸਬਜ਼ੀਆਂ ਵਾਹੁਣ ਦੇ ਹਰਜਾਨੇ ਵਜੋਂ 25000 ਰੁਪਏ ਤੇ ਮਜ਼ਦੂਰ ਆਗੂ ਦੇ ਇਲਾਜ ਖਰਚੇ ਦੇਣ ਦੀ ਗੱਲ ਕਹੀ।

Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਸਣੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਅਗਵਾਈ ਹੇਠ ਪਿੰਡ ਗੋਬਿੰਦਪੁਰਾ ਪਾਪੜਾ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਤੇ ਇਲਾਕੇ ਦੇ ਮਜ਼ਦੂਰ ਕਿਸਾਨ ਆਗੂਆਂ ਦੀ ਹਾਜ਼ਰੀ ਵਿੱਚ ਕੇਸ ’ਚ ਨਾਮਜ਼ਦ ਵਿਅਕਤੀਆਂ ਨੇ ਵਾਟਰ ਵਰਕਸ ਲਾਉਣ ਲਈ ਵੀ ਪੰਚਾਇਤੀ ਜ਼ਮੀਨ ’ਚੋਂ ਥਾਂ ਦੀ ਚੋਣ ਨੂੰ ਪ੍ਰਵਾਨਗੀ ਦਿੱਤੀ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮਜ਼ਦੂਰ ਆਗੂ ’ਤੇ ਹਮਲੇ ’ਚ ਸ਼ਾਮਲ ਮੌਜੂਦਾ ਤੇ ਸਾਬਕਾ ਸਰਪੰਚ ਵੱਲੋਂ ਅਹਿਸਾਸ ਕਰਨਾ ਢੁੱਕਵਾਂ ਕਦਮ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਮਜ਼ਦੂਰ ਕਿਸਾਨ ਏਕਤਾ ਸਮੇਂ ਦੀ ਲੋੜ ਹੈ ਅਤੇ ਇਸ ’ਚ ਫੁੱਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਮਜ਼ਦੂਰ ਆਗੂ ਗੋਪੀ ਗਿਰ ਕੱਲਰਭੈਣੀ, ਨਿਰਭੈ ਸਿੰਘ, ਸੁਰਜੀਤ ਸਿੰਘ ਤੇ ਗੁਰਪਿਆਰ ਸਿੰਘ ਗੋਬਿੰਦਪੁਰਾ ਪਾਪੜਾ ਸਮੇਤ ਸਮੂਹ ਮਜ਼ਦੂਰਾਂ ਨੇ ਇਸ ਸਮਝੌਤੇ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਮਜ਼ਦੂਰ ਆਗੂ ਹਰਭਗਵਾਨ ਸਿੰਘ ਮੂਨਕ ਦੇ ਬਿਆਨਾਂ ’ਤੇ ਐੱਸਸੀ/ਐੱਸਟੀ ਐਕਟ ਤੇ ਹੋਰ ਧਰਾਵਾਂ ਤਹਿਤ ਪੁਲੀਸ ਥਾਣਾ ਮੂਨਕ ਵਿੱਚ ਦਰਜ ਮੁਕੱਦਮਾ ਵਾਪਸ ਲੈਣ ਦੀ ਸਹਿਮਤੀ ਵੀ ਬਣੀ।

 

Advertisement