ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰ ਜਥੇਬੰਦੀ ਵੱਲੋਂ ਨਵੇਂ ਕਿਰਤ ਕਾਨੂੰਨਾਂ ਦਾ ਵਿਰੋਧ

04:06 AM Jun 11, 2025 IST
featuredImage featuredImage
ਪੱਤਰ ਪ੍ਰੇਰਕ
Advertisement

ਸੁਨਾਮ ਊਧਮ ਸਿੰਘ ਵਾਲਾ, 10 ਜੂਨ

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਕਿਰਤ ਕਾਨੂੰਨਾਂ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਸੂਬੇ ਦੀ ‘ਆਪ’ ਸਰਕਾਰ ਪੱਬਾਂ ਭਾਰ ਹੈ ਜਿਸਨੂੰ ਦੇਖਦਿਆਂ ਮਜ਼ਦੂਰ ਜਮਾਤ ਨੂੰ ਇਸ ਹੱਲੇ ਦਾ ਜਵਾਬ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ।

Advertisement

ਉਨ੍ਹਾਂ ਕਿਹਾ ਕਿ ਬਾਰਾਂ ਘੰਟੇ ਕੰਮ ਨੂੰ ਕਾਨੂੰਨੀ ਮਾਨਤਾ ਦੇਣ ਦਾ ਮਤਲਬ ਮਜ਼ਦੂਰ ਜਮਾਤ ਵੱਲੋਂ ਕੁਰਬਾਨੀਆਂ ਕਰ ਕੇ ਭਾਰਤੀ ਸੰਵਿਧਾਨ ਅੰਦਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਇਤਿਹਾਸ ਨੂੰ ਮੁੜ ਪੁੱਠਾ ਗੇੜਾ ਦੇ ਕੇ ਮਜ਼ਦੂਰ ਜਮਾਤ ਨੂੰ ਮੁੜ ਗੁਲਾਮੀ ਦੀ ਦਲਦਲ ਵਿੱਚ ਧੱਕਣਾ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਭੁਗਤਣਾ ਹੈ। ਉਨ੍ਹਾਂ ਕਿਹਾ ਕਿ ਮਸ਼ੀਨੀਕਰਨ ਦੇ ਦੌਰ ਵਿੱਚ ਜਦੋਂ ਦੁਨੀਆਂ ਭਰ ਦੇ ਵੱਖ ਵੱਖ ਦੇਸ਼ਾਂ ਵਿੱਚ ਕੰਮ ਦੇ ਘੰਟੇ ਘਟਾਏ ਜਾਣ ਦਾ ਦੌਰ ਚੱਲ ਰਿਹਾ ਹੈ, ਅਜਿਹੇ ਮੌਕੇ ਮੋਦੀ ਤੇ ‘ਆਪ’ ਸਰਕਾਰ ਇਤਿਹਾਸ ਨੂੰ ਪੁੱਠਾ ਗੇੜਾ ਦੇਣ ਦੇ ਯਤਨ ਕਰ ਰਹੇ ਹਨ। ਇਨ੍ਹਾਂ ਮਜ਼ਦੂਰ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਦੇਸ਼ ਭਰ ਦੇ ਮਜ਼ਦੂਰਾਂ ਵੱਲੋਂ ਇਤਿਹਾਸਕ ਲਾਮਬੰਦੀ ਕੀਤੀ ਜਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਮਜ਼ਦੂਰ ਮੁਕਤੀ ਮੋਰਚਾ ਪੰਜਾਬ 20 ਜੁਲਾਈ ਨੂੰ ਮਜ਼ਦੂਰ ਜਮਾਤ ਦੀ ਹੜਤਾਲ ਨੂੰ ਇਤਿਹਾਸਕ ਹੜਤਾਲ ਬਣਾਉਣ ਲਈ ਮਜ਼ਦੂਰਾਂ, ਪੇਂਡੂ ਤੇ ਸ਼ਹਿਰੀ ਗ਼ਰੀਬਾਂ ਨੂੰ ਲਾਮਬੰਦ ਕਰੇਗਾ।

 

Advertisement