ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਰੋਹ
05:37 AM May 02, 2025 IST
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਮਜ਼ਦੂਰ ਸੰਗਠਨ ਸਮਾਜ ਸੇਵਾ ਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਗੋਬਿੰਦ ਰਾਏ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਨੂੰ ਸਮਰਪਿਤ ਅੱਜ ਇੱਥੇ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ ਅਤੇ ਉਪ ਪ੍ਰਧਾਨ ਜਸਵਿੰਦਰ ਸਿੰਘ ਸੈਣੀ ਸ਼ਾਮਿਲ ਹੋਏ। ਨਿਪੁੰਨ ਸ਼ਰਮਾ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਮਿਹਨਤਕਸ਼ ਹੱਥਾਂ ਨੂੰ ਸਲਾਮ ਕਰਨ ਦਾ ਮੌਕਾ ਦਿੰਦਾ ਹੈ ਜੋ ਬਿਨਾਂ ਰੁਕੇ ਤੇ ਬਿਨਾਂ ਥੱਕੇ ਦੇਸ਼ ਦੀ ਤਰੱਕੀ ਦੀ ਨੀਂਹ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਦਿਨ ਦੁਨੀਆਂ ਭਰ ਦੇ ਮਜ਼ਦੂਰਾਂ ਤੇ ਕਿਰਤੀ ਵਰਗ ਦੇ ਲੋਕਾਂ ਨੂੰ ਸਮਰਪਿਤ ਹੈ।
Advertisement
Advertisement