ਮਜ਼ਦੂਰ ਮੁਕਤੀ ਮੋਰਚਾ ਅਤੇ ਲਿਬਰੇਸ਼ਨ ਵੱਲੋਂ ਕਿਸਾਨ ਮੋਰਚੇ ’ਚ ਜਥੇ ਭੇਜਣ ਦਾ ਐਲਾਨ
05:06 AM Dec 24, 2024 IST
ਪੱਤਰ ਪ੍ਰੇਰਕ
ਮਾਨਸਾ, 23 ਦਸੰਬਰ
ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਸੀਪੀਆਈ (ਐੱਮ.ਐਲ) ਲਿਬਰੇਸ਼ਨ ਵੱਲੋਂ ਪਿੰਡ ਖੋਖਰ ਕਲਾਂ ਅਤੇ ਠੂਠਿਆਂਵਾਲੀ ਵਿਖੇ ਮਜ਼ਦੂਰ ਰੈਲੀਆਂ ਕੀਤੀਆਂ ਗਈਆਂ, ਜਿਸ ਦੌਰਾਨ ਕਿਸਾਨ ਮੋਰਚੇ ’ਚ ਜਥੇ ਭੇਜਣ ਦਾ ਐਲਾਨ ਕੀਤਾ ਗਿਆ। ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇਸ਼ ਦੇ ਕਰੋੜਾਂ ਕਿਸਾਨਾਂ ਤੋਂ ਜ਼ਮੀਨ ਖੋਹਣ ਦੀ ਤਿਆਰੀ ਕਰ ਰਹੇ ਹਨ। ਜ਼ਮੀਨ ਨਾਲ ਜੁੜੇ ਕਰੋੜਾਂ ਮਜ਼ਦੂਰ, ਜਿਨ੍ਹਾਂ ਦੀ ਦੋ ਡੰਗ ਦੀ ਰੋਟੀ ਕਮਾਉਣ ਦਾ ਸਾਧਨ ਜਲ ਜੰਗਲ ਅਤੇ ਜ਼ਮੀਨ ਹੈ, ਉਸ ਨੂੰ ਆਪਣੇ ਭਾਈਵਾਲ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਲੋਕਾਂ ਦੇ ਹੱਕ ਖੋਹਣਾ ਚਾਹੰਦੇ ਹਨ, ਪਰ ਦੇਸ਼ ਦੀ ਜਨਤਾ ਮਨਸੂਬੇ ਕਦੀ ਵੀ ਕਾਮਯਾਬ ਨਹੀਂ ਹੋਣ ਦੇਵੇਗੀ।
Advertisement
Advertisement