ਮਜ਼ਦੂਰ ਯੂਨੀਅਨ ਨੇ ਕਾਰਲ ਮਾਰਕਸ ਦਾ ਜਨਮ ਦਿਨ ਮਨਾਇਆ
05:22 AM May 07, 2025 IST
ਪੱਤਰ ਪ੍ਰੇਰਕ
Advertisement
ਸੁਨਾਮ ਊਧਮ ਸਿੰਘ ਵਾਲਾ, 6 ਮਈ
ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਕਾਰਲ ਮਾਰਕਸ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਕਾਮਰੇਡ ਵਰਿੰਦਰ ਕੌਸ਼ਿਕ, ਕਿਸਾਨ ਸਭਾ ਦੇ ਐਡਵੋਕੇਟ ਮਿੱਤ ਸਿੰਘ ਜਨਾਲ ਅਤੇ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਕਾਰਲ ਮਾਰਕਸ 19ਵੀਂ ਸਦੀ ਦਾ ਮਹਾਨ ਦਾਰਸ਼ਨਿਕ ਸੀ ਜਿਸ ਨੇ ਪੂੰਜੀਵਾਦ ਦੇ ਡੂੰਘੇ ਅਧਿਐਨ ਤੋਂ ਬਾਅਦ ‘ਦਾਸ ਕੈਪੀਟਲ’ ਪੁਸਤਕ ਲਿਖੀ। ਉਨ੍ਹਾਂ ਕਿਹਾ ਕਿ ਕਿਰਤੀ-ਮਜ਼ਦੂਰ ਜਮਾਤ ਨੂੰ ਉਨ੍ਹਾਂ ਪੂੰਜੀਵਾਦ ਸੋਸ਼ਣ ਤੋਂ ਮੁਕਤੀ ਦਾ ਵਿਗਿਆਨਕ ਸਿਧਾਂਤ ਦਿੱਤਾ। ਇਸ ਮੌਕੇ ਕਾਮਰੇਡ ਨਿਰਮਲ ਸਿੰਘ, ਕਾਮਰੇਡ ਰਾਮ ਸਿੰਘ, ਹਰਭਗਵਾਨ ਸ਼ਰਮਾ, ਮਹਿੰਦਰਪਾਲ ਰੇਗਰ ਤੇ ਸ਼ਮਸ਼ੇਰ ਸਿੰਘ ਆਦਿ ਮੌਜੂਦ ਸਨ।
Advertisement
Advertisement