ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਦਰ ਇੰਡੀਆ ਕਾਲਜ ਵਿੱਚ ਇਨਾਮ ਵੰਡ ਸਮਾਰੋਹ

05:08 AM May 08, 2025 IST
featuredImage featuredImage
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ।

ਪੱਤਰ ਪ੍ਰੇਰਕ

Advertisement

ਪਾਤੜਾਂ, 7 ਮਈ
ਮਦਰ ਇੰਡੀਆ ਕਾਲਜ ਆਫ਼ ਐਜੂਕੇਸ਼ਨ ਪਾਤੜਾਂ ਵਿੱਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾ ਰਹੇ ਕੋਰਸ ਬੀਏ, ਬੀਕਾਮ ਆਨਰਜ਼, ਐੱਮ.ਕਾਮ, ਐੱਮਏ ਪੰਜਾਬੀ, ਐੱਮਏ ਇੰਗਲਿਸ਼, ਐੱਮਏ ਇਕਨਾਮਿਕਸ, ਡਿਪਲੋਮਾ ਨੈਨੀ ਕੇਅਰ ਅਤੇ ਕੇਅਰ ਗਿਵਰ ਦਾ ਨਤੀਜਾ 100 ਫ਼ੀਸਦੀ ਰਿਹਾ। ਕਾਲਜ ਦੇ ਮਲਟੀਪਰਪਜ਼ ਹਾਲ ਵਿੱਚ ਵਿਦਿਆਰਥੀਆਂ ਦਾ ਨਤੀਜਾ ਐਲਾਨਣ ਮਗਰੋਂ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਭਾਜਪਾ ਆਗੂ ਪ੍ਰੇਮ ਚੰਦ ਕਾਂਸਲ ਅਤੇ ਕਾਲਜ ਦੇ ਚੇਅਰਮੈਨ ਰਾਕੇਸ਼ ਗਰਗ ਦੱਸਿਆ ਕਿ ਸਕੂਲ ਦੇ ਨਾਲ-ਨਾਲ ਪੰਜਾਬੀ ਯੂਨੀਵਰਸਿਟੀ ਤੋਂ ਬੀ.ਐੱਡ ਕਾਲਜ ਚਲਾਇਆ ਜਾ ਰਿਹਾ ਹੈ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਤੋਂ ਬਹੁਤ ਸਾਰੇ ਕੋਰਸ ਚਲਾਏ ਜਾ ਰਹੇ ਹਨ। ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਮਦਰ ਇੰਡੀਆ ਟੀਮ ਦੀ ਦਿੱਲੀ ਇੱਛਾ ਹੈ ਕਿ ਹਰ ਵਿਦਿਆਰਥੀ ਪੜ੍ਹ ਕੇ ਆਪਣੀ ਮੰਜ਼ਿਲ ਪ੍ਰਾਪਤ ਕਰੇ। ਇਸ ਸਕੂਲ ਦੇ ਐੱਮਡੀ ਵੀਨਾ ਗਰਗ, ਪ੍ਰਿੰਸੀਪਲ ਡਾ. ਨੀਤਿਕਾ ਗੁਪਤਾ, ਜਤਿੰਦਰ ਗਰਗ ਅਤੇ ਪ੍ਰੋ . ਅਮਨਪ੍ਰੀਤ ਸਿੰਘ ਹਾਜ਼ਰ ਸਨ।

Advertisement
Advertisement