ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਮੋਹਨ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ: ਬਾਜਵਾ

04:37 AM Dec 29, 2024 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 28 ਦਸੰਬਰ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਦੀ ਮੰਗ ਕੀਤੀ ਹੈ। ਸ੍ਰੀ ਬਾਜਵਾ ਨੇ ਭਾਰਤ ਦੇ ਆਰਥਿਕ ਤੇ ਸਮਾਜਿਕ ਦ੍ਰਿਸ਼ਟੀਕੋਣ ਵਿੱਚ ਡਾ. ਮਨਮੋਹਨ ਸਿੰਘ ਦੇ ਯੋਗਦਾਨ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਨੂੰ ਆਧੁਨਿਕ ਭਾਰਤ ਦੇ ਆਰਥਿਕ ਪੁਨਰ-ਉਥਾਨ ਦੇ ਆਰਕੀਟੈਕਟ ਵਜੋਂ ਦਰਸਾਇਆ। ਬਾਜਵਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਇਮਾਨਦਾਰੀ, ਬੁੱਧੀ ਤੇ ਨਿਮਰਤਾ ਦੇ ਪ੍ਰਤੀਕ ਸਨ। ਭਾਰਤ ਦੇ ਵਿਕਾਸ ਅਤੇ ਵਿਸ਼ਵ ਪੱਧਰ ’ਤੇ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਭਾਰਤ ਰਤਨ ਉਨ੍ਹਾਂ ਦੇ ਜੀਵਨ ਭਰ ਦੀ ਸੇਵਾ ਅਤੇ ਭਾਰਤ ਦੀ ਤਰੱਕੀ ਲਈ ਸਮਰਪਣ ਲਈ ਢੁਕਵੀਂ ਸ਼ਰਧਾਂਜਲੀ ਹੋਵੇਗੀ।

Advertisement

ਬਾਜਵਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਸਾਲ 2004 ਤੋਂ 2014 ਤੱਕ ਪ੍ਰਧਾਨ ਮੰਤਰੀ ਹੁੰਦਿਆਂ ਭਾਰਤ-ਅਮਰੀਕਾ ਸਿਵਲ ਪਰਮਾਣੂ ਸਮਝੌਤਾ ਕੀਤਾ। ਇਸ ਨੇ ਭਾਰਤ ਦੀ ਪਰਮਾਣੂ ਅਲੱਗ-ਥਲੱਗਤਾ ਨੂੰ ਖ਼ਤਮ ਕੀਤਾ ਅਤੇ ਲੰਬੇ ਸਮੇਂ ਦੀ ਊਰਜਾ ਸੁਰੱਖਿਆ ਨੂੰ ਯਕੀਨੀ ਬਣਾਇਆ। ਇਸ ਤੋਂ ਇਲਾਵਾ ਰਾਸ਼ਟਰੀ ਗ੍ਰਾਮੀਣ ਸਿਹਤ ਮਿਸ਼ਨ, ਸਿੱਖਿਆ ਦਾ ਅਧਿਕਾਰ ਕਾਨੂੰਨ ਤੇ ਮਨਰੇਗਾ ਵਰਗੇ ਪ੍ਰੋਗਰਾਮਾਂ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਇਨ੍ਹਾਂ ਨਾਲ ਦੇਸ਼ ਭਰ ਦੇ ਲੱਖਾਂ ਲੋਕਾਂ ਨੂੰ ਲਾਭ ਹੋਇਆ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਇੱਕ ਇਤਿਹਾਸਕ ਕਰਜ਼ਾ ਮੁਆਫੀ ਸਕੀਮ ਪੇਸ਼ ਕੀਤੀ। ਇਸ ਨੇ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ। ਪੰਜਾਬ ਦੇ ਲੋਕਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

Advertisement