ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
05:01 AM Dec 30, 2024 IST
ਪੱਤਰ ਪ੍ਰੇਰਕ
Advertisement
ਪਟਿਆਲਾ, 29 ਦਸੰਬਰ
ਇੱਥੇ ਅੱਜ ਕਾਂਗਰਸ ਪਾਰਟੀ ਵੱਲੋਂ ਮਰਹੂਮ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ। ਸਮਾਰੋਹ ਵਿਚ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ, ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ, ਜ਼ਿਲ੍ਹਾ ਯੂਥ ਕਾਂਗਰਸ ਦਾ ਪ੍ਰਧਾਨ ਸੰਜੀਵ ਸ਼ਰਮਾ ਕਾਲੂ, ਹਲਕਾ ਸ਼ੁਤਰਾਨਾ ਤੋਂ ਦਰਬਾਰਾ ਸਿੰਘ, ਪਟਿਆਲਾ ਤੋਂ ਵਿਸ਼ਣੂ ਸ਼ਰਮਾ, ਹਲਕਾ ਸਨੌਰ ਤੋਂ ਹਰਿੰਦਰ ਸਿੰਘ ਹੈਰੀਮਾਨ ਤੇ ਘਨੌਰ ਤੋਂ ਮਦਨ ਲਾਲ ਜਲਾਲਪੁਰ ਆਦਿ ਆਗੂ ਹਾਜ਼ਰ ਸਨ। ਇਨ੍ਹਾਂ ਆਗੂਆਂ ਨੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕੀਤਾ।
Advertisement
Advertisement