ਮਨਰੇਗਾ ਵਰਕਰਾਂ ਦੀਆਂ ਮੰਗਾਂ ਬਾਰੇ ਚਰਚਾ
05:50 AM Jul 04, 2025 IST
ਤਰਨ ਤਾਰਨ: ਮਨਰੇਗਾ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਇਲਾਕੇ ਦੇ ਪਿੰਡ ਚੀਮਾ ਕਲਾਂ ਵਿੱਚ ਅੱਜ ਮੀਟਿੰਗ ਕਰ ਕੇ ਵਰਕਰਾਂ ਦੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਜਥੇਬੰਦੀ ਦੀ ਆਗੂ ਮੀਨਾ ਕੌਰ ਦੀ ਅਗਵਾਈ ਵਿੱਚ ਕੀਤੀ ਇਸ ਮੀਟਿੰਗ ਵਿੱਚ ਇਲਾਕੇ ਦੇ ਪਿੰਡਾਂ ਤੋਂ ਮਨਰੇਗਾ ਵਰਕਰਾਂ ਨੇ ਹਿੱਸਾ ਲਿਆ| ਮੀਟਿੰਗ ਨੂੰ ਜਥੇਬੰਦੀ ਦੇ ਸੂਬਾ ਆਗੂ ਪਰਗਟ ਸਿੰਘ ਜਾਮਾਰਾਏ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੇ ਫੰਡਾਂ ਨੂੰ ਘਟਾਉਣ ਨੂੰ ਤੁਰੰਤ ਰੋਕਣ ’ਤੇ ਜ਼ੋਰ ਦਿੱਤਾ| ਉਨ੍ਹਾਂ ਨਾਲ ਹੀ ਦਿਹਾੜੀ ਵਿੱਚ ਮਹਿੰਗਾਈ ਦੇ ਵਧਣ ਦੇ ਹਿਸਾਬ ਨਾਲ ਵਾਧਾ ਕੀਤੇ ਜਾਣ ਦੀ ’ਤੇ ਜ਼ੋਰ ਦਿੱਤਾ| ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਪੰਡੋਰੀ, ਗੁਰਵੇਲ ਸਿੰਘ ਚੀਮਾ, ਬਲਵਿੰਦਰ ਸਿੰਘ ਸੋਹਲ, ਅੰਗਰੇਜ ਸਿੰਘ ਤੇ ਜਸਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ| -ਪੱਤਰ ਪ੍ਰੇਰਕ
Advertisement
Advertisement
Advertisement