ਮਨਿੰਦਰਜੀਤ ਵਿੱਕੀ ਵੱਲੋਂ ਹਸਪਤਾਲ ਦਾ ਦੌਰਾ
05:39 AM Apr 18, 2025 IST
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 17 ਅਪਰੈਲ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਅੱਜ ਰਾਜਪੁਰਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਰੀਜ਼ਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਉਨ੍ਹਾਂ ਨੇ ਜਾਂਚ ਕੀਤੀ ਅਤੇ ਜੋ ਕਮੀਆਂ ਪਾਈਆਂ ਗਈਆਂ ਹਨ ਉਸ ਨੂੰ ਤੁਰੰਤ ਦੂਰ ਕਰਾਉਣ ਲਈ ਐੱਸਐੱਮਓ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਸਟਾਫ ਵੀ ਕਾਫੀ ਘੱਟ ਹੈ ਜਿਸ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਹਰ ਮੁਸ਼ਕਲ ਦੇ ਹੱਲ ਲਈ ਵਚਨਬੱਧ ਹੈ।
Advertisement
Advertisement