ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਪੁਰ: ਗੋਲੀਬਾਰੀ ਦੇ ਦੋਸ਼ ਹੇਠ ਮੈਤੇਈ ਜਥੇਬੰਦੀ ਦਾ ਮੈਂਬਰ ਗ੍ਰਿਫ਼ਤਾਰ

05:33 AM Jun 12, 2025 IST
featuredImage featuredImage
ਇੰਫਾਲ ਵਿੱਚ ਰੈੱਡ ਜ਼ੋਨ ਦੀਆਂ ਮਹਿਲਾਵਾਂ ਪੇਂਡੂ ਵਾਲੰਟੀਅਰਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਮਸ਼ਾਲ ਮਾਰਚ ਕੱਢਦੀਆਂ ਹੋਈਆਂ। -ਫੋਟੋ:ਪੀਟੀਆਈ

ਇੰਫਾਲ, 11 ਜੂਨ
ਮਨੀਪੁਰ ਵਿੱਚ ਮੈਤੇਈ ਜਥੇਬੰਦੀ ਅਰੰਬਾਈ ਤੈਂਗੋਲ ਦੇ ਇੱਕ ਨੇਤਾ ਅਤੇ ਚਾਰ ਹੋਰਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਹਾਲ ਹੀ ’ਚ ਹੋਏ ਪ੍ਰਦਰਸ਼ਨਾਂ ਦੌਰਾਨ ਸੁਰੱਖਿਆ ਕਰਮੀਆਂ ’ਤੇ ਕਥਿਤ ਗੋਲੀਬਾਰੀ ਕਰਨ ਦੇ ਦੋਸ਼ ਹੇਠ ਇਸ ਜਥੇਬੰਦੀ ਦੇ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਅੱਜ ਦੱਸਿਆ ਕਿ ਇੰਫਾਲ ਵਿੱਚ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਵਿੱਚ ਕਥਿਤ ਸ਼ਮੂਲੀਅਤ ਲਈ 19 ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ 9 ਜੂਨ ਨੂੰ ਇੰਫਾਲ ਪੱਛਮੀ ਜ਼ਿਲ੍ਹੇ ਦੇ ਤੇਰਾ ਸਪਾਮ ਇਲਾਕੇ ਵਿੱਚ ਇੱਕ ਸੜਕ ਤੋਂ ਅੜਿੱਕਾ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸੁਰੱਖਿਆ ਮੁਲਾਜ਼ਮਾਂ ’ਤੇ ਗੋਲੀ ਚਲਾਉਣ ਦੇ ਦੋਸ਼ ਹੇਠ ਅਰੰਬਾਈ ਤੈਂਗੋਲ ਦੇ ਮੈਂਬਰ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਨੇ ਉਸ ਨੂੰ ਅੱਠ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਧਰ, ਮਨੀਪੁਰ ਦੇ ਸਾਬਕਾ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਵੀ ਲੋਕਾਂ ਵਾਂਗ ਗੜਬੜ ਵਾਲੇ ਸੂਬੇ ਵਿੱਚ ਲੋਕਪੱਖੀ ਸਰਕਾਰ ਬਣਾਉਣਾ ਚਾਹੁੰਦੀ ਹੈ। -ਪੀਟੀਆਈ

Advertisement

ਕੁੱਝ ਜ਼ਿਲ੍ਹਿਆਂ ਵਿੱਚ ਪਾਬੰਦੀਆਂ ’ਚ ਢਿੱਲ
ਇੰਫਾਲ: ਮਨੀਪੁਰ ਵਿੱਚ ਹਾਲਾਤ ’ਚ ਸੁਧਾਰ ਕਾਰਨ ਇੰਫਾਲ ਪੱਛਮੀ, ਇੰਫਾਲ ਪੂਰਬੀ, ਥੌਬਲ, ਕੌਕਚਿੰਗ ਅਤੇ ਬਿਸ਼ਨੂਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਬੰਦੀਆਂ ਵਿੱਚ ਢਿੱਲ ਦਿੱਤੀ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਸ਼ਾਸਨ ਨੇ ਜਨਤਕ ਸ਼ਾਂਤੀ ਵਿੱਚ ਖਲਲ ਪਾਉਣ ਤੋਂ ਰੋਕਣ ਲਈ ਸ਼ਾਮ ਪੰਜ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਆਵਾਜਾਈ ’ਤੇ ਪਾਬੰਦੀ ਲਾ ਦਿੱਤੀ ਸੀ। ਇਸ ਤਰ੍ਹਾਂ ਲੋਕਾਂ ਦੀ ਆਵਾਜਾਈ ਸਿਰਫ਼ ਸਵੇਰੇ ਪੰਜ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਹੀ ਕੀਤੀ ਜਾ ਸਕਦੀ ਹੈ। -ਏਐੱਨਆਈ

Advertisement
Advertisement