ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਪੁਰ: ਰਾਜਭਵਨ ਨੇੜੇ ਮੁਜ਼ਾਹਰਾਕਾਰੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਝੜਪ

05:36 AM May 26, 2025 IST
featuredImage featuredImage
ਇੰਫਾਲ ਵਿੱਚ ਰਾਜ ਭਵਨ ਵੱਲ ਰੋਸ ਮਾਰਚ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਲੋਕ। -ਫੋਟੋ: ਪੀਟੀਆਈ

ਇੰਫਾਲ, 25 ਮਈ
ਮਨੀਪੁਰ ਦੀ ਰਾਜਧਾਨੀ ਇੰਫਾਲ ’ਚ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਮੁਜ਼ਾਹਰਾਕਾਰੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਅੱਜ ਝੜਪ ਹੋ ਗਈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਜਿਸ ’ਚ ਪੰਜ ਮੁਜ਼ਾਹਰਾਕਾਰੀ ਜ਼ਖ਼ਮੀ ਹੋ ਗਏ। ਲੋਕ ਸਰਕਾਰੀ ਬੱਸ ਤੋਂ ਸੂਬੇ ਦਾ ਨਾਂ ਹਟਾਏ ਜਾਣ ਖ਼ਿਲਾਫ਼ ਮੁਜ਼ਾਹਰਾ ਕਰ ਰਹੇ ਸਨ।
ਸੀਓਸੀਓਐੱਮਆਈ (ਮਨੀਪੁਰ ਦੀ ਅਖੰਡਤਾ ਬਾਰੇ ਤਾਲਮੇਲ ਕਮੇਟੀ) ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਕਰਨ ਦੇ ਸੱਦੇ ’ਤੇ ਮੁਜ਼ਾਹਰਾਕਾਰੀ ਖਵਾਈਰਾਮਬੰਦ ’ਚ ਇਕੱਠੇ ਹੋਏ ਅਤੇ ਉਨ੍ਹਾਂ ਸੁਰੱਖਿਆ ਬਲਾਂ ਵੱਲੋਂ ਰੋਕੇ ਜਾਣ ਤੋਂ ਪਹਿਲਾਂ ਤਕਰੀਬਨ 500 ਮੀਟਰ ਤੱਕ ਰੈਲੀ ਕੱਢੀ। ਉਹ ਮਨੀਪੁਰ ਦੀ ਪਛਾਣ ਦੇ ਕਥਿਤ ਨਿਰਾਦਰ ਨੂੰ ਲੈ ਕੇ ਰਾਜਪਾਲ ਅਜੈ ਕੁਮਾਰ ਭੱਲਾ ਤੋਂ ਮੁਆਫੀ ਦੀ ਮੰਗ ਕਰ ਰਹੇ ਸਨ। ਰਾਜਭਵਨ ਦੇ ਗੇਟ ਤੋਂ ਤਕਰੀਬਨ 150 ਮੀਟਰ ਦੂਰ ਕਾਂਗਲਾ ਗੇਟ ਦੇ ਸਾਹਮਣੇ ਮੁਜ਼ਾਹਰਾਕਾਰੀਆਂ ਨੂੰ ਤਿੱਤਰ-ਬਿੱਤਰ ਕਰਨ ਲਈ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਕਈ ਗੋਲੇ ਦਾਗੇ ਜਿਸ ’ਚ ਕੁਝ ਮੁਜ਼ਾਹਰਾਕਾਰੀ ਜ਼ਖ਼ਮੀ ਹੋ ਗਏ।
ਹਪਸਤਾਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜ ਮੁਜ਼ਾਹਰਾਕਾਰੀਆਂ ਨੂੰ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇੱਕ ਮੁਜ਼ਾਹਰਾਕਾਰੀ ਨੇ ਪੱਤਰਕਾਰਾਂ ਨੂੰ ਕਿਹਾ, ‘ਰਾਜਪਾਲ ਆਪਣੀ ਚੁੱਪ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਉਨ੍ਹਾਂ ਤੇ ਉਨ੍ਹਾਂ ਦੇ ਪ੍ਰਸ਼ਾਸਨ ਨੇ ਸੂਬੇ ਦੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਦਾ ਪੂਰੀ ਤਰ੍ਹਾਂ ਅਪਮਾਨ ਕੀਤਾ ਹੈ। ਇਸ ਘਟਨਾ ਦੀ ਜਾਂਚ ਲਈ ਸਰਕਾਰ ਵੱਲੋਂ ਗਠਿਤ ਜਾਂਚ ਕਮਿਸ਼ਨ ਕਾਫੀ ਨਹੀਂ ਹੈ ਅਤੇ ਇਸ ’ਚ ਸ਼ਾਮਲ ਲੋਕਾਂ ਨੂੰ ਸਜ਼ਾ ਦੇਣ ਬਾਰੇ ਕੁਝ ਵੀ ਜ਼ਿਕਰ ਨਹੀਂ ਕੀਤਾ ਗਿਆ ਹੈ।’ ਇਹ ਰੋਸ ਮੁਜ਼ਾਹਰਾ 20 ਮਈ ਨੂੰ ਉਖਰੂਲ ਖ਼ਿਲ੍ਹੇ ’ਚ ਸ਼ਿਰੁਈ ਮਹਾਉਤਸਵ ਲਈ ਜਾ ਰਹੀ ਮਨੀਪੁਰ ਸਟੇਟ ਟਰਾਂਸਪੋਰਟ ਦੀ ਬੱਸ ਤੋਂ ‘ਮਨੀਪੁਰ’ ਸ਼ਬਦ ਹਟਾਉਣ ਦੇ ਕਥਿਤ ਨਿਰਦੇਸ਼ ਤੋਂ ਬਾਅਦ ਕੀਤਾ ਗਿਆ ਹੈ। ਸੀਓਸੀਓਐੱਮਆਈ ਨੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਹੈ ਅਤੇ ਮੁੱਖ ਸਕੱਤਰ, ਡੀਜੀਪੀ ਤੇ ਸੁਰੱਖਿਆ ਸਲਾਹਕਾਰ ਦੇ ਅਸਤੀਫੇ ਦੀ ਮੰਗ ਕੀਤੀ ਹੈ। -ਪੀਟੀਆਈ

Advertisement

Advertisement