ਮਨੀ ਲਾਂਡਰਿੰਗ ਮਾਮਲਾ: ਈਡੀ ਅੱਗੇ ਪੇਸ਼ ਨਹੀਂ ਹੋਇਆ ਵਾਡਰਾ
04:00 AM Jun 11, 2025 IST
ਨਵੀਂ ਦਿੱਲੀ: ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਬਰਤਾਨੀਆ ਵਿੱਚ ਰਹਿ ਰਹੇ ਕਥਿਤ ਹਥਿਆਰ ਕਾਰੋਬਾਰੀ ਸੰਜੈ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ-ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਨਹੀਂ ਹੋਏ। ਅਧਿਕਾਰਿਤ ਸੂਤਰਾਂ ਨੇ ਦੱਸਿਆ ਕਿ ਵਾਡਰਾ ਨੇ ਅੱਜ ਦੇ ਸੰਮਨ ’ਤੇ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਸੀ ਅਤੇ ਹੁਣ ਉਨ੍ਹਾਂ ਨੂੰ ਨਵੀਂ ਤਰੀਕ ਦਿੱਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਈਡੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਵਾਡਰਾ ਦਾ ਬਿਆਨ ਦਰਜ ਕਰਨ ਮਗਰੋਂ ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨਾ ਚਾਹੁੰਦੀ ਹੈ। ਸੰਘੀ ਜਾਂਚ ਏਜੰਸੀ ਨੇ ਹਰਿਆਣਾ ਵਿੱਚ 2008 ਦੇ ਜ਼ਮੀਨ ਸੌਦੇ ਵਿੱਚ ਕਥਿਤ ਬੇਨੇਮੀਆਂ ਨਾਲ ਜੁੜੇ ਇੱਕ ਹੋਰ ਮਨੀ ਲਾਂਡਰਿੰਗ ਮਾਮਲੇ ਵਿੱਚ ਰੌਬਰਟ ਵਾਡਰਾ (56) ਤੋਂ ਅਪਰੈਲ ਵਿੱਚ ਲਗਾਤਾਰ ਤਿੰਨ ਦਿਨ ਤੱਕ ਪੁੱਛ-ਪੜਤਾਲ ਕੀਤੀ ਸੀ। -ਪੀਟੀਆਈ
Advertisement
Advertisement