ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੁੱਖੀ ਅਧਿਕਾਰ ਸੰਗਠਨ ਸਥਾਪਤ ਕਰਨ ਦਾ ਫ਼ੈਸਲਾ

05:29 AM Apr 18, 2025 IST
featuredImage featuredImage
ਚੰਡੀਗੜ੍ਹ ਦੇ ਸੈਕਟਰ-28 ਵਿੱਚ ਮੀਟਿੰਗ ਦੌਰਾਨ ਹਾਜ਼ਰ ਪਤਵੰਤੇ।
ਟ੍ਰਿਬਿਊਨ ਨਿਊਜ਼ ਸਰਵਿਸ
Advertisement

ਚੰਡੀਗੜ੍ਹ, 17 ਅਪਰੈਲ

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਦੇ ਸੱਦੇ ’ਤੇ ਪੰਜਾਬ ਦੇ ਬੁੱਧੀਜੀਵੀਆਂ ਤੇ ਚਿੰਤਕਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ-28 ਵਿਖੇ ਸਥਿਤ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਬੁੱਧੀਜੀਵੀਆਂ ਨੇ ਵਿਚਾਰ-ਵਟਾਂਦਰਾ ਕੀਤਾ ਅਤੇ ਪੰਜਾਬ ਵਿੱਚ ਪੁਲੀਸ ਰਾਜ ਥੋਪਣ ਤੇ ਬੁਲਡੋਜ਼ਰ ਕਲਚਰ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ। ਇਸ ਦੇ ਨਾਲ ਹੀ ਮਨੁੱਖੀ ਹੱਕਾਂ ਤੇ ਸ਼ਹਿਰੀ ਆਜ਼ਾਦੀਆਂ ਦੀ ਰਾਖੀ ਲਈ ਮਨੁੱਖੀ ਅਧਿਕਾਰ ਸੰਗਠਨ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿੱਚ ਦਸ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿੱਚ ਜਸਟਿਸ ਰਣਜੀਤ ਸਿੰਘ, ਮਾਲਵਿੰਦਰ ਸਿੰਘ ਮਾਲੀ, ਪੱਤਰਕਾਰ ਹਮੀਰ ਸਿੰਘ, ਜਸਪਾਲ ਸਿੰਘ ਸਿੱਧੂ, ਡਾ. ਪਿਆਰਾ ਲਾਲ ਗਰਗ, ਡਾ. ਖੁਸ਼ਹਾਲ ਸਿੰਘ, ਗੁਰਸਮਸ਼ੀਰ ਸਿੰਘ, ਅਰਸ਼ਦੀਪ ਕੌਰ ਐਡਵੋਕੇਟ, ਗੁਰਦੀਪ ਸਿੰਘ ਘੁੰਮਣ ਤੇ ਵਿਦਿਆਰਥੀ ਆਗੂ ਗੁਰਦੀਪ ਸਿੰਘ ਸ਼ਾਮਲ ਕੀਤੇ ਗਏ ਹਨ। ਇਹ ਕਮੇਟੀ ਚਾਹਵਾਨ ਸੱਜਣਾਂ ਨਾਲ ਸਲਾਹ ਮਸ਼ਵਰਾ ਕਰਕੇ ਜਥੇਬੰਦੀ ਦੇ ਮੰਤਵ ਤੇ ਸੰਵਿਧਾਨ ਦਾ ਖਰੜਾ ਤਿਆਰ ਕਰੇਗੀ। ਇਸ ਆਧਾਰ ਉਪਰ ਹੀ ਜਥੇਬੰਦੀ ਸਥਾਪਨਾ ਕੀਤੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ, ਜਗਜੀਤ ਸਿੰਘ ਰਤਨਗੜ੍ਹ, ਪਵਿੱਤਰ ਸਿੰਘ, ਮਨਪ੍ਰੀਤ ਕੌਰ ਰਾਜਪੁਰਾ, ਕੁਲਵਿੰਦਰ ਸਿੰਘ ਫਤਹਿਗੜ੍ਹ, ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ ਜਖੇਪਲ, ਡਾ. ਗੁਰਚਰਨ ਸਿੰਘ, ਕੇਪੀ ਸਿੰਘ ਅਤੇ ਸੁਖਜੀਤ ਸਿੰਘ ਐਡਵੋਕੇਟ ਹਾਜ਼ਰ ਸਨ।

Advertisement

Advertisement